ਹਰਪਾਲ ਚੀਮਾ, ਰਾਘਵ ਚੱਢਾ ਤੇ ਪ੍ਰੋ. ਬਲਜਿੰਦਰ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

01/01/2021 2:16:13 PM

ਅੰਮਿ੍ਰਤਸਰ (ਅਨਜਾਣ) : ਨਵੇਂ ਸਾਲ ਦੀ ਆਮਦ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਨਵ-ਨਿਯੁਕਤ ਕੋ-ਇੰਚਾਰਜ ਰਾਘਵ ਚੱਢਾ ਅਤੇ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਉਪਰੰਤ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਤੇ ਪਰਿਕਰਮਾ ਵੀ ਕੀਤੀ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ, 7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਨੂੰ ਪ੍ਰਵਾਨਗੀ

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਘਵ ਚੱਢਾ ਨੇ ਕਿਹਾ ਪ੍ਰਮਾਤਮਾ ਦੇ ਦਰਬਾਰ ਵਿਚ ਅਰਦਾਸ ਕਰਦਾ ਹਾਂ ਕਿ ਜਿਹੜੇ ਨੌਜਵਾਨ ਅਤੇ ਬਜ਼ੁਰਗ ਕਿਸਾਨ ਦਿੱਲੀ ਬਾਰਡਰ ’ਤੇ ਬੈਠੇ ਹਨ ਉਹ ਜਲਦ ਤੋਂ ਜਲਦ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਮੁੜਨ ਅਤੇ ਕਿਸਾਨੀ ਦੀ ਜਿੱਤ ਹੋਵੇ। ਉਨ੍ਹਾਂ ਸਮੁੱਚੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਵੀ ਦਿੱਤੀ।

ਇਹ ਵੀ ਪੜ੍ਹੋ : ਖੰਡੇ ਅਤੇ ੧ਓ ਵਾਲੀ ਲੋਈ ਵਾਲੇ ਵਿਵਾਦ ’ਤੇ ਨਵਜੋਤ ਸਿੱਧੂ ਨੇ ਮੰਗੀ ਮੁਆਫ਼ੀ

ਨੋਟ - ਇਸ ਖ਼ਬਰ ਸੰਬੰਧੀ ਤੁਸੀਂ ਕੀ ਕਹਿਣਾ ਚਾਹੋਗੇ?


Gurminder Singh

Content Editor

Related News