ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਹੁਲ ਗਾਂਧੀ ਨੂੰ ਸਿਰੋਪਾਓ ਨਾ ਦਿੱਤੇ ਜਾਣ 'ਤੇ ਐੱਸ. ਜੀ. ਪੀ. ਸੀ. ਪ੍ਰਧਾਨ ਦਾ ਵੱਡਾ ਬਿਆ

Monday, Jun 12, 2017 - 07:24 PM (IST)

ਪਟਿਆਲਾ (ਬਖਸ਼ੀ) : ਐੱਸ. ਜੀ. ਪੀ. ਸੀ. ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਇਕ ਵਾਰ ਫਿਰ ਕਾਂਗਰਸ ਖਿਲਾਫ ਹਮਲਾਵਰ ਰੁੱਖ ਸਾਹਮਣੇ ਆਇਆ ਹੈ। ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਸਿਰੋਪਾਓ ਅਤੇ ਪ੍ਰਸਾਦਿ ਨਾ ਦਿੱਤੇ ਜਾਣ ਦੇ ਸਵਾਲ 'ਤੇ ਬੋਲਦੇ ਹੋਏ ਬਡੂੰਗਰ ਨੇ ਕਿਹਾ ਕਿ ਰਾਹੁਲ ਗਾਂਧੀ ਹਰਿਮੰਦਰ ਸਾਹਿਬ ਕੀ ਕਰਨ ਆਏ ਸਨ। ਉਨ੍ਹਾਂ ਨੂੰ ਇਥੇ ਨਹੀਂ ਆਉਣਾ ਚਾਹੁੰਦਾ ਸੀ। ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਪਰਿਵਾਰ ਨੇ 1984 ਵਿਚ ਇਥੇ ਗੋਲੀਆਂ ਚਲਾਈਆਂ ਸਨ।
ਬਡੂੰਗਰ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਪਹਿਲਾਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਆ ਕੇ ਮੁਆਫੀ ਮੰਗਣ ਜਿਹੜੀ ਉਨ੍ਹਾਂ ਨੇ ਅੱਜ ਤਕ ਨਹੀਂ ਮੰਗੀ। ਬਡੂੰਗਰ ਮੁਤਾਬਕ ਜੋ ਕੁਝ ਵੀ ਐੱਸ. ਜੀ. ਪੀ. ਸੀ. ਅਧਿਕਾਰੀਆਂ ਨੇ ਕੀਤਾ ਹੈ ਉਹ ਬਿਲਕੁਲ ਸਹੀ ਹੈ।


Related News