ਬਿਕਰਮ ਮਜੀਠੀਆ ਦੀ ਸਾਬਕਾ CM ਚੰਨੀ ’ਤੇ ਚੁਟਕੀ, ਜਦੋਂ ਛੱਲਾ ਮੁੜਕੇ ਆਇਆ ਤਾਂ ਜਨਤਕ ਕਰਾਂਗੇ ਵੀਡੀਓ
Saturday, Sep 03, 2022 - 01:47 PM (IST)
ਅੰਮ੍ਰਿਤਸਰ (ਸਰਬਜੀਤ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਗੁਰੂ ਘਰ ਦਾ ਅਸ਼ੀਰਵਾਦ ਲੈਣ ਤੋਂ ਬਾਅਦ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਇੱਕ ਪਰਿਵਾਰ ਇੱਕ ਉਮੀਦਵਾਰ ਵਾਲੇ ਫ਼ੈਸਲੇ ਦਾ ਉਹ ਸਵਾਗਤ ਕਰਦੇ ਹਨ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ
ਇਸ ਮੌਕੇ ਉਨ੍ਹਾਂ ਨੇ ਆਪਣੇ ਹੀ ਅੰਦਾਜ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਤੰਜ ਕਸਦੇ ਹੋਏ ਕਿਹਾ ਕਿ ਛੱਲਾ ਮੁੜਕੇ ਨਹੀਂ ਆਇਆ? ਜਦੋਂ ਵੀ ਚੰਨੀ ਵਾਪਿਸ ਆਏਗਾ ਤਾਂ ਵੀਡੀਓ ਜ਼ਰੂਰ ਜਨਤਕ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦਿੱਲੀ ਦੇ ਇਸ਼ਾਰੇ ’ਤੇ ਚਲਦੀ ਹੈ ਅਤੇ ਐਕਸਾਈਜ਼ ਪਾਲਿਸੀ ਇੱਕ ਵੱਡਾ ਘਪਲਾ ਹੈ। ਜੇਕਰ ਦਿੱਲੀ ਵਿੱਚ ਐਕਸਾਈਜ਼ ਪਾਲਿਸੀ ਵਿੱਚ ਘਪਲਾ ਹੋਇਆ ਹੈ ਤਾਂ ਪੰਜਾਬ ਦੀ ਪਾਲਿਸੀ ਵੀ ਦਿੱਲੀ ਵਾਲਿਆ ਨੇ ਜਾਰੀ ਕੀਤੀ ਹੈ। ਇਸੇ ਲਈ ਇਸ ਘਪਲੇ ਦੀ ਜਾਂਚ ਹੋਣੀ ਚਾਹੀਦੀ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਦੇ ਖਾਲਸਾ ਨਗਰ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਬਿਕਰਮ ਮਜੀਠੀਆ ਨੇ ਕਿਹਾ ਕਿ ਮਾਨ ਸਰਕਾਰ ਨੇ ਡਾਂਗਾਂ ਮਾਰ-ਮਾਰ ਕੇ ਬੇਰੁਜ਼ਗਾਰਾਂ ਦਾ ਸਰੀਰ ਹੀ ਪੱਕਿਆਂ ਕਰਨਾ ਹੈ ਅਤੇ ਨੌਕਰੀਆਂ ਪੱਕੀਆਂ ਨਹੀਂ ਦੇਣੀਆਂ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪਹਿਲਾ ਪੰਜਾਬ ਦੇ ਲੋਕਾਂ ਨੂੰ ਕੀਤੇ ਵਾਅਦੇ ਪੂਰੇ ਕਰਨ ਫਿਰ ਹਿਮਾਚਲ ’ਚ ਜਾ ਕੇ ਹੋਰ ਵਾਅਦੇ ਕਰਨ। ਮਜੀਠੀਆ ਨੇ ਕੇਜਰੀਵਾਲ ਨੂੰ ਸਲਾਹ ਦਿੱਤੀ ਕਿ ਕੇਜਰੀਵਾਲ ਪੰਜਾਬ ਦੇ ਪੈਸੇ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਚੋਣਾਂ ’ਤੇ ਨਾ ਖ਼ਰਚ ਕਰਨ।
ਪੜ੍ਹੋ ਇਹ ਵੀ ਖ਼ਬਰ: ਮਾਣ ਵਾਲੀ ਗੱਲ, ਰੂਹਬਾਨੀ ਕੌਰ ਨੂੰ ਯੂਨੀਵਰਸਿਟੀ ਆਫ਼ ਟੋਰਾਂਟੋ ਤੋਂ ਮਿਲੀ 1 ਕਰੋੜ ਤੋਂ ਵੱਧ ਦੀ ਸਕਾਲਿਰਸ਼ਿਪ
ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ