ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਅਤੇ ਸੋਨੇ ਦੇ ਪੱਤਰਿਆਂ ਦੀ ਮੁਰੰਮਤ ਦੀ ਸੇਵਾ ਆਰੰਭ

Wednesday, Mar 16, 2022 - 11:18 AM (IST)

ਅੰਮ੍ਰਿਤਸਰ (ਦੀਪਕ)- ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸੇਵਾ ਆਰੰਭ ਕੀਤੀ ਗਈ। ਸੇਵਾ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਨਵਜੋਤ ਸਿੱਧੂ ਨੇ ਦਿੱਤਾ ਅਸਤੀਫ਼ਾ

ਸੇਵਾ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਸਮੇਤ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਸਤਨਾਮ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ

ਇਸੇ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਤਿਗੁਰੂ ਦੀ ਰਹਿਮਤ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੀਨਾਕਾਰੀ ਤੇ ਸੋਨੇ ਦੇ ਪੱਤਰਿਆਂ ਦੀ ਸੇਵਾ ਆਰੰਭ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ, ਇਹ ਸੇਵਾ ਮਾਹਿਰਾਂ ਦੀ ਨਿਗਰਾਨੀ ਵਿਚ ਕਰਵਾਉਣਗੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਨੁਮਾਇੰਦਿਆਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼


rajwinder kaur

Content Editor

Related News