ਲਾਈਵ ਦੇਖੋ ਪਟਨਾ ਸਾਹਿਬ ''ਚ ਸਜਾਏ ਗਏ ਨਗਰ ਕੀਰਤਨ ਦਾ ਅਲੌਕਿਕ ਨਜ਼ਾਰਾ

Sunday, Dec 24, 2017 - 02:30 PM (IST)

ਪਟਨਾ ਸਾਹਿਬ (ਰਮਨਦੀਪ ਸਿੰਘ ਸੋਢੀ) : ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਵਿਖੇ ਮਨਾਏ ਜਾ ਰਹੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਰਮਿਤ ਗੁਰਦੁਆਰਾ ਗਊ ਘਾਟ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਹੈ।
ਇਸ ਵਿਸ਼ਾਲ ਨਗਰ ਕੀਰਤਨ ਵਿਚ ਦੇਸ਼ ਵਿਦੇਸ਼ ਤੋਂ ਸੰਗਤਾਂ ਸ਼ਮੂਲੀਅਤ ਕਰਨ ਪਹੁੰਚੀਆਂ ਹੋਈਆਂ ਹਨ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਅੱਗੇ ਵੱਧ ਰਹੀਆਂ ਹਨ। ਇਸ ਦੌਰਾਨ ਸੰਗਤਾਂ ਵਿਚ ਭਾਰਤੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।


Related News