ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ, ਜਾਰੀ ਹੋਈਆਂ ਨਵੀਂਆਂ ਹਦਾਇਤਾਂ

Saturday, Jan 08, 2022 - 08:34 PM (IST)

ਅੰਮ੍ਰਿਤਸਰ (ਦੀਪਕ) : ਦੇਸ਼ ਵਿਚ ਜਿਸ ਤਰੀਕੇ ਨਾਲ ਕੋਰੋਨਾ ਅਤੇ ਓਮੀਕ੍ਰੋਨ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਤੋਂ ਬਚਾਅ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਰੱਖਿਆ ਲਈ ਵਿਸ਼ੇਸ਼ ਕਦਮ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹੁਣ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਮਾਸਕ ਲਗਾਉਣ ਦੀ ਇਜਾਜ਼ਤ ਦਿੱਤੀ ਗਈ ਹੈ ਜਦਕਿ ਦਰਸ਼ਨੀ ਡਿਉਢੀ ਦੇ ਅੰਦਰ ਸ੍ਰੀ ਹਰਿਮੰਦਰ ਸਾਹਿਬ ਤੱਕ ਜਾਣ ਲਈ ਮਾਸਕ ਉਤਾਰ ਕੇ ਜਾਣਾ ਹੋਵੇਗਾ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਾ ਸਖ਼ਤ ਕਦਮ, ਲਿਆ ਵੱਡਾ ਫ਼ੈਸਲਾ

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸੁਰੱਖਿਆ ਲਈ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਪ੍ਰਵੇਸ਼ ਮਾਰਗਾਂ ਦੀ ਸਫਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਸਿਰਫ ਪਰਿਕਰਮਾ ’ਚ ਮਾਸਕ ਲਗਾਉਣ ਅਤੇ ਸੈਨੀਟਾਈਜ਼ਰ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ’ਚ ਰਾਸ਼ਟਰਪਤੀ ਰਾਜ ਲਗਾਏ ਜਾਣ ਦੀ ਮੰਗ ’ਤੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News