ਪਹਿਲੇ ਪ੍ਰਕਾਸ਼ ਪੁਰਬ ’ਤੇ 100 ਕੁਇੰਟਲ ਫੁੱਲਾਂ ਨਾਲ ਸਜਾਇਆ ਜਾ ਰਿਹਾ ਸ੍ਰੀ ਹਰਿਮੰਦਰ ਸਾਹਿਬ, ਵੇਖੋ ਖ਼ੂਬਸੂਰਤ ਤਸਵੀਰਾਂ

09/06/2021 6:43:53 PM

ਅੰਮ੍ਰਿਤਸਰ (ਅਨਜਾਣ, ਸੁਮਿਤ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਭਾਵਨਾ ਨਾਲ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਕਾਸ਼ ਪੁਰਬ ਦੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ 100 ਕੁਇੰਟਲ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਜਾਵੇਗਾ, ਜਿਸ ਨੂੰ ਲੋਕ ਦੂਰ-ਦੂਰ ਤੋਂ ਵੇਖਣ ਲਈ ਆ ਰਹੇ ਹਨ। ਸੰਗਤਾਂ ਫੁੱਲਾਂ ਦੀ ਇਸ ਸਜਾਵਟ ਨੂੰ ਵੇਖ ਕੇ ਦਿਲੋਂ ਖੁਸ਼ ਹੋ ਰਹੀਆਂ ਹਨ। 

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਅਤੇ ਵਿਦੇਸ਼ਾਂ ਤੋਂ ਲਿਆਂਦੇ ਗਏ ਵੱਖ-ਵੱਖ ਫੁੱਲਾਂ ਨਾਲ ਸਜਾਵਟ ਕਰਨ ਦੀ ਸੇਵਾ ਆਰੰਭ ਹੋ ਗਈ ਹੈ। ਇਸ ਵਾਰ ਦੇਸ਼ ਅਤੇ ਵਿਦੇਸ਼ਾਂ ਤੋਂ ਲਿਆਂਦੇ ਗਏ 50 ਤੋਂ ਵਧੇਰੇ ਕਿਸਮਾਂ ਦੇ 100 ਕੁਇੰਟਲ ਫੁੱਲਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਸਜਾਵਟ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ਨਾਲ ਝੀਲ ਵੇਖਣ ਗਏ ਨੌਜਵਾਨ ਦਾ ਸੈਲਫੀ ਲੈਂਦੇ ਸਮੇਂ ਫਿਸਲਿਆ ਪੈਰ, ਪਿਆ ਚੀਕ-ਚਿਹਾੜਾ (ਤਸਵੀਰਾਂ)

ਪਤਾ ਲੱਗਾ ਹੈ ਸਿੰਘਾਪੁਰ, ਥਾਈਲੈਂਡ, ਕੀਨੀਆ ਸਮੇਤ ਦੇਸ਼ਾਂ ਤੇ ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਇਹ ਫੁੱਲ ਮੰਗਵਾਏ ਗਏ ਹਨ। ਫੁੱਲਾਂ ਦੀ ਸਜਾਵਟ ਕਰਨ ਲਈ ਵੱਡੀ ਗਿਣਤੀ ’ਚ ਕਾਰੀਗਰ ਆਏ ਹੋਏ ਹਨ।

ਪੜ੍ਹੋ ਇਹ ਵੀ ਖ਼ਬਰ - ਭੇਤਭਰੇ ਹਾਲਾਤ ’ਚ ਕਤਲ ਕਰ ਪਟੜੀ ’ਤੇ ਸੁੱਟੀ ਨੌਜਵਾਨ ਦੀ ਲਾਸ਼, ਇਲਾਕੇ ’ਚ ਫੈਲੀ ਸਨਸਨੀ      

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ, ਸੱਚਖੰਡ ਦਾ ਰਸਤਾ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਭਵਨ 100 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਹੈ। ਰੰਗ-ਬਿਰੰਗੇ ਫੁੱਲ ਲਗਾਉਣ ਨਾਲ ਸ੍ਰੀ ਹਰਿਮੰਦਰ ਸਾਹਿਬ ਪਰੀਸਰ ਮਹਿਕ ਉੱਠਿਆ ਹੈ।

ਪੜ੍ਹੋ ਇਹ ਵੀ ਖ਼ਬਰ - ਗੁ. ਬਾਬਾ ਬਕਾਲਾ ਸਾਹਿਬ ਦੇ ਅਖੰਡ ਪਾਠੀ ਨੇ ਕੀਤੀ ਖੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਇਹ ਖ਼ੁਲਾਸਾ

rajwinder kaur

This news is Content Editor rajwinder kaur