ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਪ੍ਰਕਾਸ਼ ਪੁਰਬ ’ਤੇ ਸਜਾਏ ਗਏ ਜਲੌਅ, ਵੱਡੀ ਗਿਣਤੀ ’ਚ ਪਹੁੰਚੀਆਂ ਸੰਗਤਾਂ (ਤਸਵੀਰਾਂ)
Sunday, Jan 09, 2022 - 04:07 PM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ) - ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ 355ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਕੋਰੋਨਾ ਆਫ਼ਤ ਦਰਮਿਆਨ ਨਿਯਮਾਂ ਦੀ ਪਾਲਣਾ ਕਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚੇ। ਪ੍ਰਕਾਸ਼ ਪੁਰਬ ਦੇ ਮੌਕੇ ਜਿਥੇ ਅੰਮ੍ਰਿਤਸਰ ਸ਼ਹਿਰ ਵਾਸੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ, ਉਥੇ ਹੀ ਦੇਸ਼ ਅਤੇ ਵਿਦੇਸ਼ ਤੋਂ ਵੀ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ।
ਪੜ੍ਹੋ ਇਹ ਵੀ ਖ਼ਬਰ - ਪਤੰਗ ਲੁੱਟਦੇ ਸਮੇਂ ਵਾਪਰੀ ਅਣਹੋਣੀ ਨੇ ਘਰ ’ਚ ਪੁਆਏ ਵੈਣ, 11 ਸਾਲਾ ਬੱਚੇ ਦੀ ਪਾਣੀ ’ਚ ਡੁੱਬਣ ਨਾਲ ਮੌਤ
ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ’ਚ ਸੁੰਦਰ ਜਲੌਅ ਵੀ ਸਜਾਏ ਗਏ। ਪਵਿੱਤਰ ਸਰੋਵਰ ਵਿੱਚ ਡੁੱਬਕੀ ਲਗਾਉਂਦੀਆਂ ਹੋਈਆਂ ਸੰਗਤਾਂ ਨੇ ਅਰਦਾਸ ਕਰਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵਲੋਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਖ਼ੁਲਾਸਾ: 4 ਮਹੀਨੇ ਪਹਿਲਾਂ ਰਚ ਲਈ ਸੀ ਲੁਧਿਆਣੇ ਨੂੰ ਦਹਿਲਾਉਣ ਦੀ ਸਾਜਿਸ਼, ਮਾਸਟਰਮਾਈਂਡ ਨੇ ਭੇਜੇ ਸਨ ਡਾਲਰ
ਗੌਰਤਲਬ ਹੈ ਕਿ ਜਿੱਥੇ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸੰਗਤਾਂ ਨਤਮਸਤਕ ਹੋਣ ਲਈ ਆਈਆਂ ਹਨ, ਉੱਥੇ ਹੀ ਦੇਰ ਸ਼ਾਮ ਸੰਗਤਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਦੀਪਮਾਲਾ ਵੀ ਕੀਤੀ ਜਾਵੇਗੀ। ਐੱਸ.ਜੀ.ਪੀ.ਸੀ. ਵੱਲੋਂ ਸ਼ਾਮ ਵੇਲੇ ਆਤਿਸ਼ਬਾਜੀ ਵੀ ਕੀਤੀ ਜਾਂਦੀ ਹੈ, ਜਿਸ ਦਾ ਵੱਖਰਾ ਹੀ ਨਜ਼ਾਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਦੇਖਣ ਨੂੰ ਮਿਲਦਾ ਹੈ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵਾਰਦਾਤ: ਘਰ ਦੇ ਗੁਜ਼ਾਰੇ ਲਈ ਨੌਕਰੀ ਕਰਨਾ ਚਾਹੁੰਦੀ ਸੀ ਪਤਨੀ, ਪਤੀ ਨੇ ਗਲ ਘੁੱਟ ਕੀਤਾ ਕਤਲ