ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ (ਤਸਵੀਰਾਂ)

07/14/2022 12:24:56 PM

ਅੰਮ੍ਰਿਤਸਰ (ਸਰਬਜੀਤ) - ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰਦੁਆਰਾ ਸਾਹਿਬ ਵਿਖੇ ਆ ਕੇ ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਲ ਇਸ ਮੌਕੇ ਉਨ੍ਹਾਂ ਦੇ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। 

ਦੱਸ ਦੇਈਏ ਕਿ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ 18 ਤਰੀਖ਼ ਨੂੰ ਸ਼ੁਰੂ ਹੋਣ ਜਾ ਰਹੇ ਰਾਜ ਸਭਾ ਸੈਸ਼ਨ ਤੋਂ ਪਹਿਲਾਂ ਸ੍ਰੀ ਗੁਰੂ ਰਾਮ ਦਾਸ ਮਹਾਰਾਜ ਦੇ ਚਰਨਾਂ ’ਚ ਅਰਦਾਸ ਅਤੇ ਬੇਨਤੀ ਕਰਨ ਲਈ ਪਹੁੰਚੇ ਹਨ।


 

rajwinder kaur

This news is Content Editor rajwinder kaur