ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ‘ਵਜ਼ੂ’ ਕਰਨ ਵਾਲੇ ਨੌਜਵਾਨ ਨੇ ਮੁੜ ਮੰਗੀ ਮੁਆਫ਼ੀ, ਜਾਣੋ ਵਜ੍ਹਾ
Wednesday, Jan 21, 2026 - 08:08 AM (IST)
ਅੰਮ੍ਰਿਤਸਰ (ਸਰਬਜੀਤ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ’ਚ ਪਿਛਲੇ ਦਿਨੀਂ ਇਕ ਮੁਸਲਮਾਨ ਨੌਜਵਾਨ ਵੱਲੋਂ ਵਜ਼ੂ ਕੀਤੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ ਤੋਂ ਬਾਅਦ ਪੈਦਾ ਹੋਏ ਵਿਵਾਦ ਨੂੰ ਲੈ ਕੇ ਹੁਣ ਸਬੰਧਤ ਨੌਜਵਾਨ ਵੱਲੋਂ ਇਕ ਹੋਰ ਵੀਡੀਓ ਜਾਰੀ ਕਰ ਕੇ ਦੂਸਰੀ ਵਾਰ ਮੁਆਫ਼ੀ ਮੰਗੀ ਗਈ ਹੈ। ਦਿੱਲੀ ਦਾ ਰਹਿਣ ਵਾਲਾ ਇਹ ਨੌਜਵਾਨ ਨਵੀਂ ਵੀਡੀਓ ’ਚ ਹੱਥ ਜੋੜ ਕੇ ਕਹਿ ਰਿਹਾ ਹੈ ਕਿ ਉਸ ਕੋਲੋਂ ਅਣਜਾਣੇ ’ਚ ਬਹੁਤ ਵੱਡੀ ਭੁੱਲ ਹੋਈ ਹੈ।
ਇਹ ਵੀ ਪੜ੍ਹੋ : ਅੰਤਿਮ ਸੰਸਕਾਰ ਮੌਕੇ ਸ਼ਮਸ਼ਾਨਘਾਟ 'ਚ ਭੁੱਲ ਕੇ ਵੀ ਨਾ ਜਾਣ ਇਹ ਲੋਕ, ਨਹੀਂ ਤਾਂ...
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਸ ਨੇ ਇਕ ਵੀਡੀਓ ਰਾਹੀਂ ਮੁਆਫ਼ੀ ਮੰਗੀ ਸੀ ਪਰ ਉਸ ਸਮੇਂ ਸੰਗਤਾਂ ਵੱਲੋਂ ਇਤਰਾਜ਼ ਜਤਾਇਆ ਗਿਆ ਸੀ ਕਿ ਨੌਜਵਾਨ ਹੱਥ ਜੇਬਾਂ ’ਚ ਪਾ ਕੇ ਖੜ੍ਹਾ ਸੀ, ਜਿਸ ਕਾਰਨ ਉਸ ਦੀ ਮੁਆਫ਼ੀ ’ਚ ਸੰਜੀਦਗੀ ਨਜ਼ਰ ਨਹੀਂ ਆ ਰਹੀ ਸੀ। ਇਸੇ ਵਿਰੋਧ ਨੂੰ ਦੇਖਦਿਆਂ ਨੌਜਵਾਨ ਨੇ ਹੁਣ ਦੂਸਰੀ ਵੀਡੀਓ ਵਾਇਰਲ ਕੀਤੀ ਹੈ, ਜਿਸ ’ਚ ਉਹ ਬੇਹੱਦ ਨਿਮਰਤਾ ਨਾਲ ਹੱਥ ਜੋੜ ਕੇ ਸਿੱਖ ਸੰਗਤਾਂ ਕੋਲੋਂ ਮੁਆਫ਼ੀ ਮੰਗ ਰਿਹਾ ਹੈ। ਵਾਇਰਲ ਵੀਡੀਓ ’ਚ ਨੌਜਵਾਨ ਦਾ ਕਹਿਣਾ ਹੈ ਕਿ ਉਸ ਦੀ ਗੁਰੂ ਘਰ ਪ੍ਰਤੀ ਪੂਰੀ ਸ਼ਰਧਾ ਹੈ ਪਰ ਉਸ ਨੂੰ ਸਿੱਖ ਰਹਿਤ ਮਰਿਆਦਾ ਸਬੰਧੀ ਜ਼ਿਆਦਾ ਜਾਣਕਾਰੀ ਨਹੀਂ ਸੀ। ਉਸ ਨੇ ਅਪੀਲ ਕੀਤੀ ਕਿ ਉਸ ਦੀ ਇਸ ਗਲਤੀ ਨੂੰ ਅਣਜਾਣਪੁਣਾ ਸਮਝ ਕੇ ਬਖ਼ਸ਼ ਦਿੱਤਾ ਜਾਵੇ। ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ’ਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਟੋਲ ਪਲਾਜ਼ਿਆਂ 'ਤੇ ਰੁਕਣ ਦਾ ਝੰਜਟ ਖ਼ਤਮ! ਇਸ ਸੂਬੇ 'ਚ ਹੁਣ ਚੱਲਦੀਆਂ ਗੱਡੀਆਂ ਦਾ ਕੱਟਿਆ ਜਾਵੇਗਾ ਟੈਕਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
