ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਮਿਲੇ ਵਾਕੀ-ਟਾਕੀ, ਹੁਣ ਨਹੀਂ ਕਰ ਸਕਣਗੇ ਫੋਨ ਦੀ ਵਰਤੋਂ

Saturday, Apr 02, 2022 - 07:00 PM (IST)

ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਮਿਲੇ ਵਾਕੀ-ਟਾਕੀ, ਹੁਣ ਨਹੀਂ ਕਰ ਸਕਣਗੇ ਫੋਨ ਦੀ ਵਰਤੋਂ

ਅੰਮ੍ਰਿਤਸਰ ( ਗੁਰਿੰਦਰ ਸਾਗਰ ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਬੰਧਕਾਂ ਨੇ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵਾਕੀ-ਟਾਕੀ ਦੇ ਕੇ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਡਿਊਟੀ ਨਿਭਾਉਣ ਵਾਲੇ ਸੇਵਾਦਾਰ ਹੁਣ ਡਿਊਟੀ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਨਹੀਂ ਕਰ ਸਕਣਗੇ। ਸੇਵਾਦਾਰਾਂ ਨੂੰ ਸ਼ਰਾਰਤੀ ਅਨਸਰਾਂ ਪ੍ਰਤੀ ਸੁਚੇਤ ਹੋ ਕੇ ਆਪਣੀ ਡਿਊਟੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਦੱਸ ਦੇਈਏ ਕਿ ਪਿਛਲੇ ਦਿਨੀਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਨਵ-ਨਿਯੁਕਤ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਸੰਗਤਾਂ ਨੂੰ ਹੋਣ ਵਾਲੀਆਂ ਪਰੇਸ਼ਾਨੀਆਂ ਨੂੰ ਘਟਾਉਣ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਹਨ। ਉਨ੍ਹਾਂ ਨੇ ਹਰ ਸੰਭਵ ਕੋਸ਼ਿਸ਼ ਨਾਲ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਯਤਨ ਆਰੰਭੇ ਹਨ। ਸੰਗਤਾਂ ਦੀ ਸਹੂਲਤ ਲਈ ਹੁਣ ਪਰਿਕਰਮਾ ਵਿਚ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵਾਕੀਟਾਕੀ ਦਿੱਤੇ ਜਾਣਗੇ ਤਾਂ ਜੋ ਉਹ ਆਪਣੇ ਮੋਬਾਈਲ ਫੋਨ ਦੀ ਵਰਤੋਂ ਨਾ ਕਰਦੇ ਹੋਏ ਸੁਚੇਤ ਹੋ ਕੇ ਡਿਊਟੀ ਨਿਭਾਉਣ ਤੇ ਹਰ ਤਰ੍ਹਾਂ ਨਾਲ ਦਫ਼ਤਰ ਪਰਿਕਰਮਾ ਦੇ ਨਾਲ ਸੰਪਰਕ ਵਿਚ ਰਹਿਣ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: ਅੰਮ੍ਰਿਤਸਰ ਏਅਰਪੋਰਟ ਪੁੱਜੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, 25 ਦਿਨ ਪਹਿਲਾਂ ਦੁਬਈ ’ਚ ਹੋਈ ਸੀ ਮੌਤ

ਇਸ ਸੰਬਧੀ ਗੱਲਬਾਤ ਕਰਦਿਆਂ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਹੋਵੇ, ਇਸ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਸੰਗਤਾਂ ਨੂੰ ਸਥਾਨਕ ਭਾਸ਼ਾ ਦਾ ਗਿਆਨ ਨਾ ਹੋਣ ਕਾਰਨ ਮਰਿਆਦਾ ਵਿਚ ਰਹਿ ਕੇ ਦਰਸ਼ਨ ਕਰਨ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆਉਂਦੀਆਂ ਹਨ। ਇਸ ਲਈ ਵੱਖ-ਵੱਖ ਭਾਸ਼ਾਵਾਂ ਵਿਚ ਜਾਣਕਾਰੀ ਲਈ ਬੋਰਡ ਵੀ ਲਗਾਏ ਗਏ ਹਨ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵਾਰਦਾਤ : ਤੇਜ਼ਧਾਰ ਹਥਿਆਰ ਨਾਲ ਸਿਰ ’ਤੇ ਵਾਰ ਕਰ ਕੀਤਾ ਦਰਜੀ ਦਾ ਕਤਲ

 


author

rajwinder kaur

Content Editor

Related News