ਸ੍ਰੀ ਹਰਿਮੰਦਰ ਸਾਹਿਬ ਨੇ ਦੁਕਾਨ 'ਚ ਲੱਗੀ ਭਿਆਨਕ ਅੱਗ

Monday, Mar 25, 2019 - 04:29 PM (IST)

ਸ੍ਰੀ ਹਰਿਮੰਦਰ ਸਾਹਿਬ ਨੇ ਦੁਕਾਨ 'ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ :  ਸ੍ਰੀ ਹਰਿਮੰਦਰ ਸਾਹਿਬ ਨਾਲ ਲੱਗਦੇ ਇਲਾਕੇ ਅਕਾਲੀ ਮਾਰਕੀਟ 'ਚ ਸਥਿਤ ਇਕ ਦੁਕਾਨ 'ਚ ਸੋਮਵਾਰ ਨੂੰ ਅਚਾਨਕ ਅੱਗ ਲੱਗ ਗਈ। ਜਿਸ ਦੁਕਾਨ 'ਚ ਅੱਗ ਲੱਗੀ, ਉਹ ਕਬਾੜ ਦੀ ਦੁਕਾਨ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਕਾਨ ਨਾਲ ਪਏ ਕੂੜੇ ਦੇ ਢੇਰ ਵਿਚ ਅੱਗ ਲਗਾਈ ਗਈ ਸੀ, ਇਸ ਦੌਰਾਨ ਇਕ ਚੰਗਿਆੜੀ ਦੁਕਾਨ 'ਚ ਪਏ ਸਮਾਨ 'ਤੇ ਡਿੱਗ ਗਈ ਅਤੇ ਅੱਗ ਲੱਗ ਗਈ। ਦੁਕਾਨ ਸੰਘਣੀ ਆਬਾਦੀ 'ਚ ਹੋਣ ਕਾਰਨ ਅੱਗ 'ਤੇ ਕਾਬੂ ਪਾਉਣ ਵਿਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। 
ਦੂਜੇ ਪਾਸੇ ਪੁਲਸ ਵਲੋਂ ਫਿਲਹਾਲ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਅੱਗ ਲੱਗਣ ਦਾ ਕਾਰਨ ਸ਼ੱਕੀ ਜਾਪ ਰਿਹਾ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।


author

Gurminder Singh

Content Editor

Related News