ਦੇਖੋ, ਪੰਜਾਬ ਸਰਕਾਰ ਬਾਰੇ ਕੀ ਬੋਲੇ ਸੁਖਬੀਰ ਬਾਦਲ (ਵੀਡੀਓ)

Sunday, Apr 29, 2018 - 06:56 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ 'ਤੇ ਜਮ ਕੇ ਨਿਸ਼ਾਨਾ ਸਾਧਿਆ। ਪੰਜਾਬ ਸਰਕਾਰ ਨੂੰ ਸਰਕਾਰ ਨੂੰ ਨਾਸਤਿਕ ਦੱਸਦਿਆਂ ਸੁਖਬੀਰ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਧੋਖਾ ਦੇ ਰਹੀ ਹੈ। ਪੁਸਤਕਾਂ ਵਿਚੋਂ ਸਿੱਖ ਇਤਿਹਾਸ ਹਟਾਏ ਜਾਣ 'ਤੇ ਸੁਖਬੀਰ ਨੇ ਕਿਹਾ ਕਿ ਜਿਸ ਸਰਕਾਰ ਦੇ ਨਵਜੋਤ ਸਿੱਧੂ ਜਿਹੇ ਮੰਤਰੀ ਵਿਰਾਸਤ-ਏ-ਖਾਲਸਾ ਨੂੰ ਚਿੱਟਾ ਹਾਥੀ ਕਰਾਰ ਦੇ ਸਕਦੇ ਹਨ, ਉਸ ਸਰਕਾਰ ਤੋਂ ਇਹੋ ਉਮੀਦ ਕੀਤੀ ਜਾ ਸਕਦੀ ਹੈ। 
ਇਸ ਤੋਂ ਇਲਾਵਾ ਉਨ੍ਹਾਂ ਨਵਜੋਤ ਸਿੱਧੂ 'ਤੇ ਵੀ ਸ਼ਬਦੀ ਵਾਰ ਕੀਤਾ। ਸੁਖਬੀਰ ਬਾਦਲ ਦੇ ਨਾਲ ਪਹੁੰਚੀ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਵੀ ਪੰਜਾਬ ਸਰਕਾਰ ਨੂੰ ਲੰਬੇ ਹੱਥੀਂ ਲਿਆ। ਨਵਜੋਤ ਕੌਰ ਸਿੱਧੂ ਨੂੰ ਵੇਅਰਹਾਊਸ ਦੀ ਚੇਅਰਪਰਸਨ ਬਣਾਏ ਜਾਣ ਦੇ ਮਾਮਲੇ 'ਤੇ ਬੋਲਦੇ ਹੋਏ ਹਰਸਿਮਰਤ ਨੇ ਕਿਹਾ ਕਿ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਹੁਣ ਆਪਣੇ ਘਰਾਂ ਵਿਚ ਵੀ ਨੌਕਰੀਆਂ ਵੰਡ ਰਹੀ ਹੈ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਮੰਡੀਆਂ ਦੇ ਮਾੜੇ ਪ੍ਰਬੰਧਾਂ ਲਈ ਵੀ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ।


Related News