ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਖਹਿਰਾ, ਜ਼ੋਰਾ ਸਿੰਘ 'ਤੇ ਦਿੱਤਾ ਵੱਡਾ ਬਿਆਨ (ਵੀਡੀਓ)

Friday, Jan 11, 2019 - 07:06 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਨਵੀਂ ਪਾਰਟੀ ਦਾ ਗਠਨ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਸੁਖਪਾਲ ਖਹਿਰਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਪਾਲ ਖਹਿਰਾ ਨੇ ਕਿਹਾ ਕਿ ਲਾਲਚੀ ਲੋਕਾਂ ਅਤੇ ਸਿਆਸੀ ਪਾਰਟੀਆਂ ਕਾਰਨ ਅੱਜ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ ਅਤੇ ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਲਈ ਹੀ ਉਨ੍ਹਾਂ ਲੋਕਾਂ ਨਾਲ ਮਿਲ ਕੇ ਪੰਜਾਬੀ ਏਕਤਾ ਪਾਰਟੀ ਦਾ ਗਠਨ ਕੀਤਾ ਹੈ।
ਇਸ ਦੇ ਨਾਲ ਹੀ ਜ਼ੋਰਾ ਸਿੰਘ ਕਮਿਸ਼ਨ ਨੂੰ ਫਰਜ਼ੀ ਕਰਾਰ ਦਿੰਦੇ ਹੋਏ ਖਹਿਰਾ ਨੇ ਕਿਹਾ ਕਿ ਬੇਅਦਬੀ ਮਾਮਲਿਆਂ 'ਤੇ ਹੁਣ ਹੀ ਜ਼ੋਰਾ ਸਿੰਘ ਖੁਲਾਸੇ ਕਿਉਂ ਕਰ ਰਹੇ ਹਨ। ਜਿਸ ਸਮੇਂ ਉਹ ਜਾਂਚ ਕਰ ਰਹੇ ਸਨ, ਉਸ ਸਮੇਂ ਚੁੱਪ ਕਿਉਂ ਰਹੇ। ਖਹਿਰਾ ਨੇ ਕਿਹਾ ਕਿ ਜ਼ੋਰਾ ਸਿੰਘ ਦਾ ਕੰਮ ਬਾਦਲਾਂ ਨੂੰ ਕਲੀਨ ਚਿੱਟ ਦੇਣਾ ਸੀ ਤੇ ਹੁਣ ਉਹ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ ਕਰ ਰਹੇ ਹਨ। ਖੁਲਾਸਾ ਕਰਦਿਆਂ ਖਹਿਰਾ ਨੇ ਕਿਹਾ ਕਿ ਜ਼ੋਰਾ ਸਿੰਘ ਨੂੰ ਫਤਿਹਗ਼ੜ੍ਹ ਸਾਹਿਬ ਤੋਂ ਚੋਣ ਲੜਾਈ ਜਾ ਰਹੀ ਹੈ, ਜਿਸ ਕਾਰਨ ਹੁਣ ਉਹ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ।


author

Gurminder Singh

Content Editor

Related News