ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲੀ ਤੀਜੀ ਧਮਕੀ, ਪੰਜਾਬ ਪੁਲਸ ਤੇ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ
Wednesday, Jul 16, 2025 - 12:33 PM (IST)

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੱਤਵਾਦੀਆਂ ਦੇ ਟਾਰਗੇਟ ’ਤੇ ਹੈ। ਇਹ ਸਵਾਲ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਤੀਜੀ ਈਮੇਲ ਤੋਂ ਬਾਅਦ ਉਠਿਆ ਹੈ। ਬੇਸ਼ੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਇਸ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਦਿੱਤੀ ਗਈ ਧਮਕੀ ਦੱਸ ਰਹੇ ਹਨ ਪਰ ਪੰਜਾਬ ਪੁਲਸ ਅਤੇ ਰਾਜ ਸੁਰੱਖਿਆ ਏਜੰਸੀਆਂ ਇਸ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਹਾਈ ਅਲਰਟ ’ਤੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵੀਰਵਾਰ ਨੂੰ ਛੁੱਟੀ ਦਾ ਐਲਾਨ
ਇਸ ਦੌਰਾਨ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਅਤੇ ਚੌਕੀ ਗਲਿਆਰਾ ਦੀ ਪੰਜਾਬ ਪੁਲਸ ਹਰਕਤ ਵਿਚ ਆ ਗਈ ਹੈ, ਉੱਥੇ ਹੀ ਦੁਪਹਿਰ ਬਾਅਦ ਬੀ. ਐੱਸ. ਐੱਫ. ਦੇ ਜਵਾਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਆਲਾ-ਦੁਆਲੇ ਦਾ ਚੱਪਾ-ਚੱਪਾ ਡੌਗ ਸਕੁਐਟ ਟੀਮ ਨਾਲ ਖੰਗਾਲਿਆ। ਧਮਕੀ ਭਰੀ ਈ-ਮੇਲ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੌਕਸੀ ਵਜੋਂ ਸ੍ਰੀ ਦਰਬਾਰ ਸਾਹਿਬ ਦੇ ਸਾਰੇ ਪ੍ਰਵੇਸ਼ ਦੁਆਰਾਂ, ਪ੍ਰਕਰਮਾ, ਲੰਗਰ ਹਾਲ ਅਤੇ ਸਰਾਵਾਂ ਅਤੇ ਟਾਸਕ ਫੋਰਸ ਤਾਇਨਾਤ ਕਰ ਕੇ ਹਰ ਆਉਣ-ਜਾਣ ਵਾਲੇ ਸ਼ਰਧਾਲੂਆਂ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਦੀ ਵੀ ਤਲਾਸ਼ੀ ਲੈ ਕੇ ਪੂਰੀ ਤਰ੍ਹਾਂ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਸੂਚਿਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, 19 ਜੁਲਾਈ ਤੱਕ ਦਾ ਦਿੱਤਾ ਗਿਆ ਆਖਰੀ ਮੌਕਾ
ਇਸ ਮਾਮਲੇ ’ਤੇ ਐੱਸ. ਜੀ. ਪੀ. ਸੀ. ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਜੇਕਰ ਕੋਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਦਿੰਦਾ ਹੈ ਤਾਂ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਸਿਰਫ਼ ਸਿੱਖਾਂ ਦਾ ਹੀ ਨਹੀਂ, ਸਗੋਂ ਪੂਰੀ ਦੁਨੀਆ ਦਾ ਧਾਰਮਿਕ ਸਥਾਨ ਹੈ, ਜਿੱਥੇ ਹਰ ਧਰਮ ਅਤੇ ਜਾਤ ਦਾ ਵਿਅਕਤੀ ਬਿਨਾਂ ਕਿਸੇ ਭੇਦਭਾਵ ਦੇ ਨਤਮਸਤਕ ਹੁੰਦਾ ਹੈ ਅਤੇ ਲੰਗਰ ਛੱਕਦਾ ਹੈ। ਜੇਕਰ ਅਜਿਹੇ ਸਥਾਨ ਨੂੰ ਕਿਸੇ ਨੇ ਵੀ ਧਮਕੀ ਦਿੱਤੀ ਹੈ ਤਾਂ ਮੈਂ ਸਮਝਦਾ ਹਾਂ ਉਸ ਵਿਅਕਤੀ ਦਾ ਕੋਈ ਧਰਮ ਹੀ ਨਹੀਂ ਹੋ ਸਕਦਾ।
ਇਹ ਵੀ ਪੜ੍ਹੋ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਪੁਆੜਾ, ਖ਼ਬਰ ਪੜ੍ਹ ਉਡਣਗੇ ਹੋਸ਼
ਸ੍ਰੀ ਹਰਿਮੰਦਰ ਸਾਹਿਬ ਨੂੰ ਤੀਜੇ ਦਿਨ ਮਿਲੀ ਧਮਕੀ ਨਾਲ ਜਿੱਥੇ ਪੁਲਸ ਪ੍ਰਸ਼ਾਸਨ ਚੌਕਸ ਹੋ ਗਿਆ ਹੈ, ਉੱਥੇ ਹੀ ਦੁਪਹਿਰ ਬਾਅਦ ਬੀ. ਐੱਸ. ਐੱਫ ਦੇ ਜਵਾਨਾਂ ਨੇ ਡੌਂਗ ਸੁਕਵਾਇਡ ਦੀ ਟੀਮ ਨਾਲ ਲੰਗਰ ਹਾਲ ਵਾਲੀ ਸਾਈਡ ਤੋਂ ਇਲਾਵਾ ਗਲਿਆਰਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੀਆਂ ਹੋਰ ਵੀ ਥਾਵਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੀਤੀਆਂ ਤਰੱਕੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e