ਹਜ਼ੂਰ ਸਾਹਿਬ ''ਚ ਰੁਕੇ ਸ਼ਰਧਾਲੂਆਂ ਦੀ ਵਾਪਸੀ ਲਈ ਐੱਸ. ਜੀ. ਪੀ. ਸੀ. ਵਲੋਂ ਗ੍ਰਹਿ ਮੰਤਰੀ ਨੂੰ ਚਿੱਠੀ

04/19/2020 7:27:32 PM

ਅੰਮ੍ਰਿਤਸਰ (ਦੀਪਕ) : ਕਰਫਿਊ ਕਾਰਣ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਵਿਖੇ ਰੁਕੇ ਸ਼ਰਧਾਲੂਆਂ ਨੂੰ ਪੰਜਾਬ ਵਾਪਸ ਲਿਆਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਪੱਤਰ ਲਿਖਿਆ ਹੈ। ਭਾਈ ਲੌਂਗੋਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਬਾਰੇ ਲਿਖੇ ਪੱਤਰ ਵਿਚ ਕਿਹਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਨਾਂਦੇੜ ਸਾਹਿਬ ਮਹਾਰਾਸ਼ਟਰ ਠਹਿਰੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਵਾਉਣ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹੈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਕਿਹਾ ਹੈ ਕਿ ਉਹ ਸਬੰਧਤ ਵਿਭਾਗਾਂ ਨੂੰ ਇਸ ਮਾਮਲੇ ਦੇ ਹੱਲ ਲਈ ਕਹਿਣ ਅਤੇ ਸ਼ਰਧਾਲੂਆਂ ਦੇ ਆਉਣ ਦੀ ਪ੍ਰਵਾਨਗੀ ਦਿੱਤੀ ਜਾਵੇ।

ਇਹ ਵੀ ਪੜ੍ਹੋ : ਕੋਵਿਡ-19 ਕਾਰਨ ਜਾਨ ਗਵਾਉਣ ਵਾਲੇ ਅਧਿਕਾਰੀਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ    

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪ੍ਰਵਾਨਗੀ ਮਗਰੋਂ ਸ਼੍ਰੋਮਣੀ ਕਮੇਟੀ ਸ਼ਰਧਾਲੂਆਂ ਨੂੰ ਲਿਆਉਣ ਦਾ ਪ੍ਰਬੰਧ ਕਰਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਇਸ ਮਾਮਲੇ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਨਾ ਚਾਹੀਦਾ ਹੈ ਅਤੇ ਹਰ ਪੱਧਰ 'ਤੇ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੌਰਾਨ ਭਾਈ ਲੌਂਗੋਵਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੰਨਾ ਥਾਣੇ ਵਿਚ 3 ਵਿਅਕਤੀਆਂ ਨੂੰ ਨੰਗਾ ਕਰ ਕੇ ਅਨੈਤਿਕ ਵਿਵਹਾਰ ਕਰਨ ਵਾਲੇ ਪੁਲਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਲਈ ਵੀ ਪੱਤਰ ਭੇਜਿਆ ਹੈ।

ਇਹ ਵੀ ਪੜ੍ਹੋ : ਮੋਹਲੇਧਾਰ ਵਰਖਾ ਵੀ ਨਹੀਂ ਰੋਕ ਸਕੀ ਸੰਗਤਾਂ ਦਾ ਰਾਹ ਪਰ ਨਾਕਿਆਂ ਕਾਰਨ ਦਰਸ਼ਨਾਂ ਤੋਂ ਰਹੇ ਵਾਂਝੇ     

Gurminder Singh

This news is Content Editor Gurminder Singh