ਪਟਿਆਲਾ : ਸ੍ਰੀ ਹਜੂਰ ਸਾਹਿਬ 'ਚ ਫਸੇ ਸ਼ਰਧਾਲੂਆਂ ਨੂੰ ਲਿਆਉਣ ਲਈ ਰਵਾਨਾ ਹੋਣਗੀਆਂ 'ਬੱਸਾਂ'

Saturday, Apr 25, 2020 - 08:47 AM (IST)

ਪਟਿਆਲਾ : ਸ੍ਰੀ ਹਜੂਰ ਸਾਹਿਬ 'ਚ ਫਸੇ ਸ਼ਰਧਾਲੂਆਂ ਨੂੰ ਲਿਆਉਣ ਲਈ ਰਵਾਨਾ ਹੋਣਗੀਆਂ 'ਬੱਸਾਂ'

ਪਟਿਆਲਾ (ਰਾਜੇਸ਼ ਪੰਜੋਲਾ) : ਕੋਰੋਨਾ ਵਾਇਰਸ ਕਾਰਨ ਲਾਗੂ ਹੋਏ ਕਰਫਿਊ/ਲਾਕ ਡਾਊਨ ਕਾਰਨ ਸਰੀ ਹਜੂਰ ਸਾਹਿਬ 'ਚ ਫਸੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਪਟਿਆਲਾ ਤੋਂ ਸ਼ਨੀਵਾਰ ਨੂੰ ਬੱਸਾਂ ਜਾਣਗੀਆਂ। ਪੀ. ਆਰ. ਟੀ. ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾਂ ਦੀ ਹਾਜ਼ਰੀ 'ਚ ਸ਼ਨੀਵਾਰ ਨੂੰ ਸਵੇਰੇ 9.00 ਵਜੇ ਬੱਸ ਸਟੈਂਡ ਪਟਿਆਲਾ ਤੋਂ 32 ਬੱਸਾਂ ਨੂੰ ਰਵਾਨਾ ਕੀਤਾ ਜਾਵੇਗਾ।  ਕੇਂਦਰ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਪੀ. ਆਰ. ਟੀ. ਸੀ. ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ।

ਇਹ ਵੀ ਪੜ੍ਹੋ : ਲਾਕ ਡਾਊਨ ਦੌਰਾਨ 'ਨਾਂਦੇੜ ਸਾਹਿਬ' 'ਚ ਫਸੀਆਂ ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ (ਵੀਡੀਓ)

ਪੰਜਾਬ ਸਰਕਾਰ ਨੇ ਮੰਗਿਆ ਸੀ ਸਹਿਯੋਗ
ਪੰਜਾਬ ਸਰਕਾਰ ਨੇ ਕੋਵਿਡ-19 ਦੇ ਮੱਦੇਨਜ਼ਰ ਲਗਾਈ ਤਾਲਾਬੰਦੀ ਕਾਰਨ ਹਜ਼ੂਰ ਸਾਹਿਬ (ਨਾਂਦੇੜ, ਮਹਾਂਰਾਸ਼ਟਰ) 'ਚ ਫਸੇ ਸੂਬੇ ਦੇ 3000 ਸ਼ਰਧਾਲੂਆਂ ਦੀ ਸੁਰੱਖਿਅਤ ਵਾਪਸੀ ਦੀ ਮਨਜੂਰੀ ਲਈ ਮਹਾਰਾਸ਼ਟਰ ਸਰਕਾਰ ਨੂੰ ਬੇਨਤੀ ਕੀਤੀ ਸੀ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਸੀ ਕਿ ਵਧੀਕ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ ਨੇ ਮਹਾਰਾਸ਼ਟਰ ਸਰਕਾਰ ਨੂੰ ਇੱਕ ਪੱਤਰ ਰਾਹੀਂ ਇਹ ਜਾਣਕਾਰੀ ਦਿੱਤੀ ਹੈ ਅਤੇ ਕਿਹਾ ਕਿ ਸ਼ਰਧਾਲੂ ਮੱਧ ਪ੍ਰਦੇਸ਼ ਅਤੇ ਰਾਜਸਥਾਨ ਰਾਹੀਂ ਬੱਸ/ਸੜਕ ਰਾਹੀਂ ਸੂਬੇ 'ਚ ਵਾਪਸ ਆਉਣਗੇ। ਇਸੇ ਤਰ੍ਹਾਂ ਇਨ੍ਹਾਂ ਦੋਵਾਂ ਸੂਬਿਆਂ ਦੀਆਂ ਸਰਕਾਰਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਯਾਤਰੀਆਂ ਦੀ ਬਿਨਾ ਰੋਕੇ ਵਾਪਸੀ ਲਈ ਸਹਿਯੋਗ ਕਰਨ ਦੀ ਬੇਨਤੀ ਕੀਤੀ ਗਈ। ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਵਾਪਸੀ 'ਤੇ ਇਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ਅਨੁਸਾਰ 14 ਦਿਨਾਂ ਲਈ ਘਰ 'ਚ ਇਕਾਂਤਵਾਸ 'ਚ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : 'ਸ੍ਰੀ ਹਜੂਰ ਸਾਹਿਬ 'ਚ ਫਸੇ ਸਿੱਖ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਤਿਆਰੀਆਂ ਪੂਰੀਆਂ'
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਨਾਂਦੇੜ ਸਾਹਿਬ 'ਚ ਫਸੇ ਸ਼ਰਧਾਲੂਆਂ ਦੀ ਸੁਰੱਖਿਅਤ ਵਾਪਸੀ ਲਈ ਮਹਾਂਰਾਸ਼ਟਰ ਸਰਕਾਰ ਨੂੰ ਕੀਤੀ ਬੇਨਤੀ


author

Babita

Content Editor

Related News