ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਘਟਨਾ ਸਬੰਧੀ SGPC ਦਾ ਵਫ਼ਦ ਕਰੇਗਾ ਮਹਾਰਾਸ਼ਟਰ ਦੇ ਸੀ.ਐੱਮ ਨਾਲ ਮੁਲਾਕਾਤ

Friday, Apr 02, 2021 - 05:46 PM (IST)

ਅੰਮ੍ਰਿਤਸਰ (ਦੀਪਕ) - ਹੋਲਾ ਮਹੱਲਾ ਦੌਰਾਨ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਲਾ ਮਹੱਲਾ ਮਨਾ ਰਹੀਆਂ ਸਿੱਖ ਸੰਗਤਾਂ ਦੀ ਪੁਲਸ ਨਾਲ ਹੋਈ ਝੜਪ ਤੋਂ ਬਾਅਦ ਸ਼ਰਧਾਲੂਆਂ ’ਤੇ ਕੀਤੀ ਜਾ ਰਹੀ ਕਾਰਵਾਈ ਖ਼ਿਲਾਫ਼ ਸ਼੍ਰੋਮਣੀ ਕਮੇਟੀ ਦਾ ਇਕ ਪੰਜ ਮੈਂਬਰੀ ਵਫ਼ਦ ਜਲਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਬਿਨਾਂ ਮਾਸਕ ਤੋਂ ਰੈਲੀ ’ਚ ਪੁੱਜੇ ‘ਸੁਖਬੀਰ ਬਾਦਲ’, ਸ਼ਰੇਆਮ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ (ਤਸਵੀਰਾਂ)

ਬੀਬੀ ਜਗੀਰ ਕੌਰ ਨੇ ਕਿਹਾ ਕਿ ਹੋਲਾ ਮਹੱਲਾ ਸਿੱਖ ਕੌਮ ਲਈ ਇਕ ਅਹਿਮ ਦਿਹਾੜਾ ਹੈ, ਜਿਸ ਨੂੰ ਸਿੱਖ ਸੰਗਤਾਂ ਹਰ ਸਾਲ ਖ਼ਾਲਸਈ ਜਾਹੋ-ਜਲਾਲ ਨਾਲ ਮਨਾਉਂਦੀਆਂ ਹਨ। ਅਜਿਹੇ ਮੌਕੇ ਪ੍ਰਸ਼ਾਸਨ ਵੱਲੋਂ ਪ੍ਰਵਾਨਗੀ ਨਾ ਦੇਣ ਕਾਰਨ ਸਿੱਖ ਸੰਗਤਾਂ ਦੇ ਮਨਾਂ ਵਿਚ ਉੱਠੇ ਰੋਸ ਕਾਰਨ ਨਾਂਦੇੜ ਵਿਖੇ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਵੱਲੋਂ 300 ਦੇ ਕਰੀਬ ਸਿੱਖ ਸ਼ਰਧਾਲੂਆਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਪਰਚੇ ਦਰਜ ਕੀਤੇ ਗਏ ਹਨ। ਇਸੇ ਆੜ ਵਿਚ ਨੌਜਆਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ’ਤੇ ਅਣਮਨੁੱਖੀ ਤਸ਼ੱਦਦ ਕੀਤਾ ਜਾ ਰਿਹਾ ਹੈ। ਗਿਣਤੀ ਪੂਰੀ ਕਰਨ ਲਈ ਪੁਲਸ ਵੱਲੋਂ ਬੱਚਿਆਂ ਨੂੰ ਵੀ ਤਸ਼ੱਦਦ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਜੋ ਅਤਿ ਨਿੰਦਣਯੋਗ ਹੈ।

ਪੜ੍ਹੋ ਇਹ ਵੀ ਖ਼ਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ RSS ਖ਼ਿਲਾਫ਼ ਮਤਾ ਪਾਸ, ਦਿੱਤੀ ਇਹ ਚਿਤਾਵਨੀ

ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਵਿਚ ਘਟਗਿਣਤੀ ਕੌਮਾਂ ਦੇ ਤਿਉਹਾਰਾਂ ਮੌਕੇ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਵਿਤਕਰੇਬਾਜ਼ੀ ਬੇਗਾਨਗੀ ਦਾ ਅਹਿਸਾਸ ਕਰਵਾ ਰਹੀ ਹੈ। ਬੀਬੀ ਜਗੀਰ ਕੌਰ ਨੇ ਮਹਾਰਾਸ਼ਟਰ ਸਰਕਾਰ ਨੂੰ ਸਿੱਖ ਸ਼ਰਧਾਲੂਆਂ ’ਤੇ ਹੋਏ ਪਰਚੇ ਤੁਰੰਤ ਰੱਦ ਕਰਦਿਆਂ ਉਨ੍ਹਾਂ ਨੂੰ ਰਿਹਾਅ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਜਲਦ ਮਹਾਰਾਸ਼ਟਰ ਭੇਜਿਆ ਜਾਵੇਗਾ, ਜੋ ਉਥੋਂ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਪੀੜ੍ਹਤਾਂ ਨੂੰ ਇਨਸਾਫ਼ ਦਵਾਏਗਾ।

ਪੜ੍ਹੋ ਇਹ ਵੀ ਖ਼ਬਰ - ਅਜਨਾਲਾ ਤੋਂ ਚੋਣ ਲੜ ਸਕਦੇ ਹਨ ‘ਅਮਰਪਾਲ ਸਿੰਘ ਬੋਨੀ’, ਸੁਖਬੀਰ ਬਾਦਲ ਨੇ ਭਾਸ਼ਣ ਦੌਰਾਨ ਦਿੱਤਾ ਇਹ ਸੰਕੇਤ

rajwinder kaur

This news is Content Editor rajwinder kaur