ਸ੍ਰੀ ਹਜ਼ੂਰ ਸਾਹਿਬ ’ਚ ਫਸੇ ਸ਼ਰਧਾਲੂਆਂ ਦੀ ਵਾਪਸੀ ਲਈ ਸੰਨੀ ਦਿਓਲ ਨੇ ਚੁੱਕਿਆ ਬੀੜਾ

Thursday, Apr 02, 2020 - 11:24 AM (IST)

ਗੁਰਦਾਸਪੁਰ (ਹਰਮਨ) - ਮਹਾਰਾਸ਼ਟਰ ਅੰਦਰ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਪੰਜਾਬ ਦੇ ਕਰੀਬ 1800 ਸ਼ਰਧਾਲੂਆਂ ਨੂੰ ਵਾਪਸ ਘਰਾਂ ਤੱਕ ਪਹੁੰਚਾਉਣ ਲਈ ਨਾਂਦੇੜ ਦੇ ਸੰਸਦ ਮੈਂਬਰ ਨਾਲ ਗੱਲਬਾਤ ਕਰਨ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਸਮੇਤ ਪੰਜਾਬ ਦੇ ਹੋਰ ਜ਼ਿਲਿਆਂ ਦੇ ਕਰੀਬ 1800 ਲੋਕ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਗਏ ਸਨ। ਉਕਤ ਲੋਕ ਕੋਰੋਨਾ ਵਾਇਰਸ ਦੇ ਕਾਰਨ ਅਚਾਨਕ ਲਾਕਡਾਊਨ ਹੋਣ ਕਾਰਨ ਉਥੇ ਹੀ ਫਸੇ ਹੋਏ ਹਨ। 

ਪੜ੍ਹੋ ਇਹ ਖਬਰ ਵੀ - ਭਾਰਤ ਤੇ ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਅਪ੍ਰੈਲ ਦੇ ਪਹਿਲੇ ਹਫ਼ਤੇ ਮਿਲਣਗੇ 2000 ਰੁਪਏ        

ਪੜ੍ਹੋ ਇਹ ਖਬਰ ਵੀ - ISIS ਦਾ ਸਿੱਖਾਂ 'ਤੇ ਹਮਲਾ ਅਤੇ ਕਾਬੁਲ 'ਚੋਂ ਗੁਆਚਦੀਆਂ ਸਿੱਖੀ ਦੀਆਂ ਪੈੜਾਂ : ਕਿਸ਼ਤ -1      

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਹ ਮਾਮਲਾ ਸੰਨੀ ਦਿਓਲ ਦੇ ਧਿਆਨ ’ਚ ਲਿਆਂਦਾ ਸੀ, ਜਿਨ੍ਹਾਂ ਨੇ ਗੰਭੀਰਤਾ ਦਿਖਾਉਂਦੇ ਹੋਏ ਨਾਂਦੇੜ ਦੇ ਸੰਸਦ ਮੈਂਬਰ ਪ੍ਰਤਾਪ ਰਾਓ ਪਾਟਿਲ ਚਿਖਲੀਕਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਣ। ਇਸ ਤੋਂ ਬਾਅਦ ਨਾਂਦੇੜ ਦੇ ਸੰਸਦ ਮੈਂਬਰ ਨੇ ਤੁਰੰਤ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਚਿੱਠੀ ਲਿਖ ਕੇ ਅਤੇ ਫੋਨ ਕਰ ਕੇ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਭੇਜਣ ਲਈ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਜਲਦੀ ਹੀ ਇਸ ਸਬੰਧੀ ਕਾਰਵਾਈ ਸ਼ੁਰੂ ਹੋਵੇਗੀ ਅਤੇ ਸਾਰੇ ਸ਼ਰਧਾਲੂ ਆਪਣੇ ਘਰਾਂ ਤੱਕ ਪਹੁੰਚ ਜਾਣਗੇ।

ਪੜ੍ਹੋ ਇਹ ਖਬਰ ਵੀ -  ਕਰਫਿਊ ਦੌਰਾਨ ਲੋਕ ਘਰਾਂ ‘ਚ ਰਹਿ ਕੇ ਅੱਕੇ ਪਰ ਸੋਸ਼ਲ ਮੀਡੀਆ ਦੀ ਕਰ ਰਹੇ ਹਨ ਸੁਚੱਜੀ ਵਰਤੋਂ      
 


rajwinder kaur

Content Editor

Related News