ਸ੍ਰੀ ਹੇਮਕੁੰਟ ਸਾਹਿਬ ਦੇ ਰਸਤੇ ''ਚ ਵਿਛੀ ਚਿੱਟੀ ਚਾਦਰ, ਟੁੱਟਿਆ 25 ਸਾਲ ਦਾ ਰਿਕਾਰਡ!

Wednesday, Dec 25, 2019 - 06:48 PM (IST)

ਸ੍ਰੀ ਹੇਮਕੁੰਟ ਸਾਹਿਬ ਦੇ ਰਸਤੇ ''ਚ ਵਿਛੀ ਚਿੱਟੀ ਚਾਦਰ, ਟੁੱਟਿਆ 25 ਸਾਲ ਦਾ ਰਿਕਾਰਡ!

ਉੱਤਰਾਖੰਡ/ਅੰਮ੍ਰਿਤਸਰ : ਸ੍ਰੀ ਹੇਮਕੁੰਟ ਸਾਹਿਬ ਅਤੇ ਇਸ ਦੇ ਰਸਤੇ ਵਿਚਲੇ ਦੋ ਗੁਰਦੁਆਰਿਆਂ ਵਾਲੇ ਇਲਾਕੇ ਵਿਚ ਭਾਰੀ ਬਰਫਬਾਰੀ ਹੋਈ ਹੈ ਜਿਸ ਕਾਰਨ ਕੁਝ ਥਾਵਾਂ 'ਤੇ ਪਿਛਲੇ ਕੁਝ ਦਿਨਾਂ ਤੋਂ ਬਿਜਲੀ ਸਪਲਾਈ ਵਿਚ ਵੀ ਵਿਘਨ ਪਿਆ ਹੈ। ਇੰਨੀ ਭਾਰੀ ਬਰਫਬਾਰੀ ਲਗਪਗ 25 ਸਾਲਾਂ ਬਾਅਦ ਹੋਈ ਦੱਸੀ ਗਈ ਹੈ। ਸ੍ਰੀ ਹੇਮਕੁੰਟ ਸਾਹਿਬ ਯਾਤਰਾ ਇਸ ਵਰ੍ਹੇ ਅਕਤੂਬਰ ਦੇ ਪਹਿਲੇ ਹਫਤੇ ਵਿਚ ਬੰਦ ਹੋਈ ਸੀ ਅਤੇ 10 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ ਕਰ ਦਿੱਤੇ ਗਏ ਸਨ।

PunjabKesari

ਲਗਪਗ 15 ਅਕਤੂਬਰ ਨੂੰ ਗੁਰਦੁਆਰਾ ਗੋਬਿੰਦਧਾਮ ਦੇ ਦੁਆਰ ਵੀ ਬੰਦ ਕਰ ਦਿੱਤੇ ਗਏ ਸਨ। ਜਦੋਂ ਕਿ ਸਭ ਤੋਂ ਹੇਠਾਂ ਸਥਾਪਤ ਗੁਰਦੁਆਰਾ ਗੋਬਿੰਦਘਾਟ ਸਾਰਾ ਸਾਲ ਹੀ ਖੁੱਲ੍ਹਾ ਰਹਿੰਦਾ ਹੈ। ਇਸ ਵਾਰ ਹੋਈ ਭਾਰੀ ਬਰਫਬਾਰੀ ਕਾਰਨ ਸ੍ਰੀ ਹੇਮਕੁੰਟ ਸਾਹਿਬ ਵਿਚ ਲਗਪਗ 15 ਫੁੱਟ ਬਰਫ ਪੈਣ ਦਾ ਅਨੁਮਾਨ ਹੈ।

PunjabKesari

ਇਸ ਇਲਾਕੇ ਵਿਚ ਪਿਛਲੇ ਕਈ ਦਿਨਾਂ ਤੋਂ ਬਿਜਲੀ ਸਪਲਾਈ ਵੀ ਬੰਦ ਹੋ ਚੁੱਕੀ ਹੈ ਅਤੇ ਆਮ ਜਨਜੀਵਨ 'ਤੇ ਮਾੜਾ ਅਸਰ ਪਿਆ ਹੈ। ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ 12 ਦਸੰਬਰ ਦੀ ਰਾਤ ਨੂੰ ਭਾਰੀ ਬਰਫਬਾਰੀ ਹੋਈ ਸੀ, ਜਿਸ ਕਾਰਨ ਗੋਬਿੰਦਘਾਟ ਦੇ ਇਲਾਕੇ ਵਿਚ ਦੋ ਫੁੱਟ ਤੋਂ ਵੱਧ ਬਰਫ ਪੈ ਗਈ। ਉਨ੍ਹਾਂ ਦੱਸਿਆ ਕਿ ਲਗਪਗ 13 ਕਿਲੋਮੀਟਰ ਉਪਰ ਗੁਰਦੁਆਰਾ ਗੋਬਿੰਦਧਾਮ ਵਿਖੇ ਵੀ ਇਸ ਵਾਰ ਪੰਜ ਤੋਂ ਛੇ ਫੁਟ ਬਰਫ ਪੈ ਚੁੱਕੀ ਹੈ।


author

Gurminder Singh

Content Editor

Related News