10 ਅਕਤੂਬਰ ਨੂੰ ਸਮਾਪਤ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

Monday, Oct 07, 2019 - 06:41 PM (IST)

10 ਅਕਤੂਬਰ ਨੂੰ ਸਮਾਪਤ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

ਉੱਤਰਾਖੰਡ/ਚੰਡੀਗੜ੍ਹ : ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਸ ਵਾਰ 10 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ। ਉਸ ਵੇਲੇ ਯਾਤਰਾ ਦੀ ਸਮਾਪਤੀ ਦੀ ਅਰਦਾਸ ਹੋਵੇਗੀ ਅਤੇ ਗੁਰਦੁਆਰੇ ਦੇ ਕਿਵਾੜ ਬੰਦ ਕਰ ਦਿੱਤੇ ਜਾਣਗੇ। ਇਸ ਵਾਰ ਹੇਮਕੁੰਟ ਸਾਹਿਬ ਦੀ ਯਾਤਰਾ ਵਧੇਰੇ ਬਰਫ ਪੈਣ ਕਾਰਨ ਲਗਪਗ ਇਕ ਹਫਤਾ ਪੱਛੜ ਕੇ ਇਕ ਜੂਨ ਨੂੰ ਸ਼ੁਰੂ ਹੋਈ ਸੀ ਜੋ ਹੁਣ ਦਸ ਅਕਤੂਬਰ ਨੂੰ ਸਮਾਪਤ ਹੋਵੇਗੀ। ਇਸ ਵਰ੍ਹੇ ਢਾਈ ਲੱਖ ਤੋਂ ਵੱਧ ਸ਼ਰਧਾਲੂਆਂ ਨੇ ਉਤਰਾਖੰਡ ਦੇ 15 ਹਜ਼ਾਰ ਫੁੱਟ ਦੀ ਉਚਾਈ 'ਤੇ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ ਹਨ। ਯਾਤਰਾ ਦੇ ਆਖਰੀ ਪੜਾਅ ਵਿਚ ਗੋਬਿੰਦ ਘਾਟ ਵਿਖੇ ਬੱਦਲ ਫਟਣ ਕਾਰਨ ਹੜ੍ਹ ਆ ਗਿਆ ਸੀ ਅਤੇ ਕੁਝ ਵਾਹਨਾਂ ਨੂੰ ਨੁਕਸਾਨ ਹੋਇਆ ਸੀ ਪਰ ਯਾਤਰਾ ਜਾਰੀ ਰਹੀ। 

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਆਗੂ ਨਰਿੰਦਰਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਸਾਲਾਨਾ ਯਾਤਰਾ ਦੀ ਸਮਾਪਤੀ ਦਸ ਅਕਤੂਬਰ ਨੂੰ ਹੋਵੇਗੀ। ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਦਸ ਅਕਤੂਬਰ ਨੂੰ ਸਮਾਪਤੀ ਮਗਰੋਂ ਗੁਰਦੁਆਰਾ ਗੋਬਿੰਦਧਾਮ ਕੁਝ ਦਿਨਾਂ ਬਾਅਦ ਬੰਦ ਕਰ ਦਿੱਤਾ ਜਾਵੇਗਾ।


author

Gurminder Singh

Content Editor

Related News