ਅੱਜ ਤੋਂ ਖੁੱਲ੍ਹ ਗਏ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਦੇਖੋ ਰੂਹਾਨੀ ਨਜ਼ਾਰੇ ਦੀਆਂ ਤਸਵੀਰਾਂ

Sunday, May 25, 2025 - 11:15 AM (IST)

ਅੱਜ ਤੋਂ ਖੁੱਲ੍ਹ ਗਏ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਦੇਖੋ ਰੂਹਾਨੀ ਨਜ਼ਾਰੇ ਦੀਆਂ ਤਸਵੀਰਾਂ

ਨੈਸ਼ਨਲ ਡੈਸਕ : ਉੱਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਾਪਤ ਪ੍ਰਸਿੱਧ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਗਈ ਹੈ। ਅੱਜ ਪਹਿਲੇ ਜਥੇ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ 'ਤੇ ਅਰਦਾਸ ਮਗਰੋਂ ਗੁਰਦੁਆਰਾ ਸਾਹਿਬ ਦੇ ਕਿਵਾੜ ਖੋਲ੍ਹ ਦਿੱਤੇ ਗਏ ਹਨ। ਦੱਸ ਦੇਈਏ ਕਿ ਕਿਵਾੜ ਖੁੱਲ੍ਹਣ ਦੇ ਮੌਕੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਨੂੰ 7 ਕੁਇੰਟਲ ਸੋਹਣੇ ਅਤੇ ਰੰਗ-ਬਿਰਗੇ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਆਈਆਂ ਹੋਈਆਂ ਹਨ।

ਇਹ ਵੀ ਪੜ੍ਹੋ : ਸੁਹਾਗਰਾਤ 'ਤੇ ਲਾੜੇ ਦਾ 'ਸਰਪ੍ਰਾਈਜ਼' : ਕੋਲਡ ਡਰਿੰਕ 'ਚ ਬੀਅਰ ਤੇ ਭੰਗ ਮਿਲਾ ਲਾੜੀ ਨੂੰ ਪਿਲਾਈ, ਫਿਰ...

PunjabKesari

ਦੱਸ ਦੇਈਏ ਕਿ ਬੀਤੇ ਦਿਨੀਂ ਰਿਸ਼ੀਕੇਸ਼ ਤੋਂ 5 ਪਿਆਰਿਆਂ ਦੀ ਅਗਵਾਈ ਵਿਚ ਪਹਿਲਾ ਜਥਾ ਰਵਾਨਾ ਹੋ ਗਿਆ ਸੀ, ਜੋ ਗੋਬਿੰਦ ਘਾਟ ਅਤੇ ਗੋਬਿੰਦ ਧਾਮ ਤੋਂ ਚੱਲ ਅੱਜ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਪਹੁੰਚ ਗਿਆ ਹੈ। ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾ ਰਹੇ ਹਨ, ਜਿਸ ਤੋਂ ਬਾਅਦ ਗੁਰਬਾਣੀ ਕੀਰਤਨ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਰੇਲਵੇ ਟਰੈਕ 'ਤੇ ਰੀਲ ਬਣਾ ਰਹੀ ਸੀ ਕੁੜੀ, ਅਚਾਨਕ ਆਈ Train, ਵਾਲ ਤੇ ਕੱਪੜੇ...(ਵੀਡੀਓ ਵਾਇਰਲ)

PunjabKesari

ਜ਼ਿਕਰਯੋਗ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਨੂੰ ਲੈ ਕੇ ਸਿੱਖ ਸ਼ਰਧਾਲੂਆਂ ਵਿਚ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਤਰਾਖੰਡ ਪ੍ਰਸ਼ਾਸਨ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯਾਤਰਾ ਦੇ ਸਫਲ ਆਯੋਜਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ ਸੰਗਤ ਵਲੋਂ ਸਰੋਵਰ ਵਿਚ ਇਸ਼ਨਾਨ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : Covid Alert: ਲੱਗ ਸਕਦੈ ਲਾਕਡਾਊਨ! ਪਹਿਲਾਂ ਨਾਲੋਂ ਵੀ ਖ਼ਤਰਨਾਕ ਹੈ ਕੋਰੋਨਾ ਦਾ JN.1 ਵੇਰੀਐਂਟ

PunjabKesari

Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

rajwinder kaur

Content Editor

Related News