ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹਣ ਦੀ ਉਡੀਕ ''ਚ ਕੈਪਟਨ
Monday, Nov 09, 2020 - 08:05 PM (IST)
ਚੰਡੀਗੜ੍ਹ : ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨੂੰ ਅੱਜ ਇਕ ਸਾਲ ਦਾ ਸਮਾਂ ਪੂਰਾ ਹੋ ਗਿਆ ਹੈ। ਇਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਸਿੱਖ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕੋਰੋਨਾ ਕਾਰਣ ਬੰਦ ਹੋਏ ਲਾਂਘੇ ਦੇ ਮੁੜ ਖੁੱਲ੍ਹਣ ਲਈ ਅਰਦਾਸ ਕੀਤੀ ਹੈ। ਮੁੱਖ ਮੰਤਰੀ ਨੇ ਆਪਣੇ ਫੇਸਬੁੱਕ ਪੇਜ 'ਤੇ ਇਸ ਪਾਵਨ ਮੌਕੇ 'ਤੇ ਵਧਾਈ ਦਿੰਦਿਆਂ ਆਖਿਆ ਹੈ ਕਿ ਕੋਵਿਡ-19 ਕਰਕੇ ਬੰਦ ਹੋਏ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਮੁੜ ਖੁੱਲ੍ਹਣ ਦੀ ਉਡੀਕ ਵਿਚ ਹਾਂ ਤਾਂ ਜੋ ਅਸੀਂ ਸਾਰੇ ਸਰਹੱਦ ਪਾਰ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੀਏ।
ਇਹ ਵੀ ਪੜ੍ਹੋ : ਬਾਦਲ ਪਰਿਵਾਰ 'ਤੇ ਬ੍ਰਹਮਪੁਰਾ ਦਾ ਵੱਡਾ ਹਮਲਾ, ਫਿਰ ਚੁੱਕਿਆ ਸੌਦਾ ਸਾਧ ਦਾ ਮੁੱਦਾ
ਇਥੇ ਇਹ ਖ਼ਾਸ ਤੌਰ 'ਤੇ ਦੱਸਣਯੋਗ ਹੈ ਕਿ ਕੋਰੋਨਾ ਲਾਗ ਦੀ ਬੀਮਾਰੀ ਕਾਰਣ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਫਿਲਹਾਲ ਬੰਦ ਕੀਤਾ ਹੋਇਆ ਹੈ, ਜਿਸ ਨੂੰ ਮੁੜ ਖੋਲ੍ਹਣ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਜਨਮ ਦਿਨ ਮੌਕੇ ਸਾਈਬਰ ਸੈੱਲ ਦੇ ਇੰਸਪੈਕਟਰ ਬਲਦੇਵ ਸਿੰਘ ਦੀ ਮੌਤ