ਸਪੀਕਰ ਕੁਲਤਾਰ ਸੰਧਵਾ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਤਖ਼ਤ ਸ੍ਰੀ ਕੇਸਗੜ ਸਾਹਿਬ ਹੋਏ ਨਤਮਸਤਕ

Monday, Jul 04, 2022 - 03:56 PM (IST)

ਸਪੀਕਰ ਕੁਲਤਾਰ ਸੰਧਵਾ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਤਖ਼ਤ ਸ੍ਰੀ ਕੇਸਗੜ ਸਾਹਿਬ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਕੁਝ ਦੇਰ ਬੈਠ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਭਾਗਾਂ ਵਾਲੇ ਹਾਂ, ਜਿਨ੍ਹਾਂ ਨੂੰ ਖ਼ਾਲਸਾ ਪੰਥ ਦੀ ਜਨਮ ਭੂਮੀ ’ਤੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਦੋਵੇਂ ਆਗੂ ਮੰਤਰੀ ਮੰਡਲ ਦੇ ਗਠਨ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। 

ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਸੋਹਣ ਸਿੰਘ ਬੈਂਸ, ਵਪਾਰ ਵਿੰਗ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਜਸਵੀਰ ਸਿੰਘ ਅਰੋੜਾ, ਸੋਹਣ ਸਿੰਘ ਨਿੱਕੂਵਾਲ, ਬਖਤਾਵਰ ਸਿੰਘ ਰਾਣਾ, ਜਸਪ੍ਰੀਤ ਸਿੰਘ ਜੇਪੀ, ਦਵਿੰਦਰ ਸਿੰਘ ਸ਼ੰਮੀ, ਏ. ਡੀ. ਪੀ. ਆਰ. ਓ ਰਸ਼ਿਮ ਵਰਮਾ, ਡੀ. ਐੱਸ. ਪੀ. ਅਜੈ ਸਿੰਘ, ਤਹਿਸੀਲਦਾਰ ਜਸਵਿੰਦਰ ਸਿੰਘ, ਥਾਣਾ ਮੁਖੀ ਸਿਮਰਨਜੀਤ ਸਿੰਘ ਆਦਿ ਵੀ ਹਾਜ਼ਰ ਸਨ।


author

Gurminder Singh

Content Editor

Related News