ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਨੂੰ ਲੈ ਕੇ ਸਰਨਾ ਨੇ ਮੰਗਿਆ ਬੀਬੀ ਜਗੀਰ ਕੌਰ ਦਾ ਅਸਤੀਫ਼ਾ

09/15/2021 6:12:47 PM

ਸ੍ਰੀ ਆਨੰਦਪੁਰ ਸਾਹਿਬ/ਸ੍ਰੀ ਕੇਸਗੜ੍ਹ ਸਾਹਿਬ (ਚੋਵੇਸ਼ ਲਟਾਵਾ,ਅਰੋੜਾ)- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਬੀਬੀ ਜਗੀਰ ਕੌਰ ਸਮੇਤ ਪ੍ਰਬੰਧਕਾਂ ਦਾ ਅਸਤੀਫ਼ਾ ਵੀ ਮੰਗਿਆ। ਦਰਅਸਲ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ। 

ਇਹ ਵੀ ਪੜ੍ਹੋ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ ਦੋਸ਼ੀ ਸਿਰਸਾ ਸਾਧ ਨਾਲ ਸਬੰਧਤ: ਬੀਬੀ ਜਗੀਰ ਕੌਰ

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਜਿਸ ਤਰ੍ਹਾਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਆਪਣੀ ਡਿਊਟੀ ਤਨਦੇਹੀ ਅਤੇ ਸਖ਼ਤੀ ਨਾਲ ਨਿਭਾਅ ਰਹੇ ਹਨ, ਜੇਕਰ ਬੇਅਦਬੀ ਵਾਲੇ ਦਿਨ ਵੀ ਇਸੇ ਤਰ੍ਹਾਂ ਦੀ ਡਿਊਟੀ ਨਿਭਾਉਂਦੇ ਹੁੰਦੇ ਤਾਂ ਇਹ ਬੇਅਦਬੀ ਹੋਣੋਂ ਟਲ ਸਕਦੀ ਸੀ।  ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਜ਼ਿੰਮੇਵਾਰੀ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਤਾਂ ਹੀ ਕਿਸੇ ਹੱਦ ਤਕ ਸਿੱਖ ਸੰਗਤਾਂ ਦੇ ਹਿਰਦੇ ਸ਼ਾਂਤ ਹੋ ਸਕਦੇ ਹਨ।

ਪਰਮਜੀਤ ਸਿੰਘ ਸਰਨਾ ਨੇ ਇਹ ਵੀ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੀ ਪੰਥਕ ਸਰਕਾਰ ਦੱਸਦੇ ਹਨ ਪਰ ਪੰਥਕ ਹੈ ਨਹੀਂ ਅਤੇ ਨਾ ਹੀ ਉਨ੍ਹਾਂ ਦਾ ਗੁਰੂ ਸਹਿਬਾਨ ਨਾਲ ਪਿਆਰ ਹੈ ਕਿਉਂਕਿ ਜਿਸ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਹੁੰਦੀ ਹੈ, ਉਸੇ ਦਿਨ ਸੁਖਬੀਰ ਬਾਦਲ 64 ਉਮੀਦਵਾਰਾਂ ਦਾ ਐਲਾਨ ਕਰਦੇ ਹਨ ਜਦਕਿ ਉਨ੍ਹਾਂ ਨੂੰ ਇਹ ਉਮੀਦਵਾਰ ਉਸ ਦਿਨ ਨਹੀਂ ਸਗੋਂ ਇਕ ਹਫ਼ਤੇ ਬਾਅਦ ਐਲਾਨੇ ਜਾਣੇ ਚਾਹੀਦੇ ਸਨ। 

ਇਹ ਵੀ ਪੜ੍ਹੋ: 'ਬਾਬਾ ਸੋਢਲ' ਦੇ ਮੇਲੇ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ, ਇਹ ਰਸਤੇ ਰਹਿਣਗੇ ਬੰਦ

ਇਕ ਪਾਸੇ ਤਖਤ ਸ੍ਰੀ ਕੇਸਗੜ੍ਹਾ ਸਾਹਿਬ ਵਿਖੇ ਬੇਅਦਬੀ ਹੁੰਦੀ ਹੈ ਤਾਂ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਉਮੀਦਵਾਰਾਂ ਦੀ ਖ਼ੁਸ਼ੀ ਵਿਚ ਲੱਡੂ ਵੰਡਦੇ ਹਨ, ਇਸ ਤੋਂ ਸਾਬਤ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ  ਨਹੀਂ ਸਗੋਂ ਦੋਖੀ ਸਿੱਖ ਕੌਮ ਦੀ ਦੁਸ਼ਮਣ ਹੈ। ਗੁਰੂ ਸਾਹਿਬ ਦੀ ਹੋਈ ਬੇਅਦਬੀ ਆਪਣੀ ਸਿੱਖ ਕੌਮ ਲਈ  ਲਾਹਨਤ ਵਾਲੀ ਗੱਲ ਹੈ। ਇਸ ਮੌਕੇ ਪਰਮਜੀਤ ਸਿੰਘ ਸਰਨਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਮਿਲੇ। ਸਰਨਾ ਨੇ ਗੱਲਬਾਤ ਕਰਦਿਆਂ ਅੱਗੇ ਕਿਹਾ ਕਿ ਬਰਗਾਡ਼ੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇ ਦਿੱਤੀਆਂ ਜਾਂਦੀਆਂ ਤਾਂ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਦੇ ਹੌਂਸਲੇ ਕਦੀ ਬੁਲੰਦ ਨਾ ਹੁੰਦੇ ਪਰ ਬੜ੍ਹੇ ਦੁੱਖ ਦੀ ਗੱਲ ਹੈ ਕਿ ਜਿਨ੍ਹਾਂ ਦੇ ਰਾਜਕਾਲ ਦੌਰਾਨ ਬਰਗਾੜੀ ਕਾਂਡ ਵਾਪਰਿਆ ਅੱਜ ਉਨ੍ਹਾਂ ਦੀ ਯਾਰੀ ਰਾਜ ਕਰ ਰਹੇ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਸੋਢਲ ਮੇਲੇ ਦੀ ਸੁਰੱਖਿਆ ਲਈ 24 ਘੰਟੇ ਡਿਊਟੀ ਦੌਰਾਨ 1000 ਮੁਲਾਜ਼ਮ ਰਹਿਣਗੇ ਤਾਇਨਾਤ

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਅਜਿਹੀ ਬੇਅਦਬੀ ਕਰਨ ਵਾਲੇ ਖ਼ਿਲਾਫ਼ ਸਿਰਫ਼ 295 ਏ ਧਾਰਾ ਲਗਾਉਣੀ ਨਾਕਾਫ਼ੀ ਹੈ, ਅਜਿਹੇ ਵਿਅਕਤੀ ਨੂੰ ਫਾਂਸੀ ਦੀ ਸਜਾ ਹੋਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕਰਤਾਰ ਸਿੰਘ ਚਾਵਲਾ, ਤਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ (ਸਾਰੇ ਮੈਂਬਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ), ਗੁਰਮੀਤ ਸਿੰਘ ਸ਼ੰਟੀ, ਰਮਨਦੀਪ ਸਿੰਘ, ਸ਼ਰਨਬੀਰ ਸਿੰਘ, ਗੁਰਪ੍ਰੀਤ ਸਿੰਘ ਚਾਵਲਾ ਤੋਂ ਇਲਾਵਾ ਜਾਗੋ ਪਾਰਟੀ ਦੇ ਸਤਨਾਮ ਸਿੰਘ, ਚਮਨ ਸਿੰਘ, ਸੁਖਮਨ ਸਿੰਘ, ਮਨਿੰਦਰ ਸਿੰਘ ਟੋਨੀ, ਮਨਜੀਤ ਸਿੰਘ ਜੌਹਰ ਆਦਿ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਜਲੰਧਰ ਵਿਖੇ ਅਸਮਾਨ ’ਚ ਸੂਰਿਆ ਕਿਰਨ ਏਅਰੋਬੈਟਿਕ ਟੀਮ ਨੇ ਵਿਖਾਏ ਜੌਹਰ, ਵੇਖਦੇ ਰਹਿ ਗਏ ਲੋਕ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri