ਸ੍ਰੀ ਕੀਰਤਪੁਰ ਸਾਹਿਬ ਮੱਥਾ ਟੇਕਣ ਜਾ ਰਹੇ ਵਿਅਕਤੀ ਨਾਲ ਵਾਪਰਿਆ ਦਰਦਨਾਕ ਹਾਦਸਾ, ਮੌਕੇ ’ਤੇ ਮੌਤ

06/22/2022 5:27:42 PM

ਸ੍ਰੀ ਅਨੰਦਪੁਰ ਸਾਹਿਬ (ਦਲਜੀਤ) : ਸ੍ਰੀ ਅਨੰਦਪੁਰ ਸਾਹਿਬ-ਸ੍ਰੀ ਕੀਰਤਪੁਰ ਸਾਹਿਬ ਮੁੱਖ ਮਾਰਗ ’ਤੇ ਪੈਂਦੇ ਪਿੰਡ ਝਿੰਜੜੀ ਦੇ ਨਜ਼ਦੀਕ ਮੁੱਖ ਮਾਰਗ ’ਤੇ ਅੱਜ ਸਵੇਰੇ ਇਕ 18 ਟਾਇਰੀ ਟਰਾਲੇ ਵੱਲੋਂ ਇਕ ਮੋਟਰ ਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਮੌਤ ਹੋ ਗਈ। ਤਫਤੀਸ਼ੀ ਅਫਸਰ ਸਬ ਇੰਸਪੈਕਟਰ ਸਰਬਜੀਤ ਸਿੰਘ ਕੁਲਗਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੇ ਭਰਾ ਸੁਰੇਸ਼ ਕੁਮਾਰ ਪੁੱਤਰ ਸਵਰਗਵਾਸੀ ਗਿਰਧਾਰੀ ਲਾਲ ਨੇ ਆਪਣੇ ਬਿਆਨ ਦਿੰਦਿਆਂ ਦੱਸਿਆ ਕਿ ਉਹ ਅਤੇ ਉਸਦਾ ਭਰਾ ਭਜਨ ਗਿਰ ਉਰਫ ਪੱਪੂ (41) ਆਪੋ-ਆਪਣੇ ਮੋਟਰਸਾਈਕਲ ’ਤੇ ਸ੍ਰੀ ਕੀਰਤਪੁਰ ਸਾਹਿਬ ਜਾਣ ਲਈ ਘਰੋਂ ਨਿਕਲੇ ਸੀ। ਉਸ ਨੇ ਦੱਸਿਆ ਕਿ ਜਦੋਂ ਉਹ ਝਿੰਜੜੀ ਮੁੱਖ ਮਾਰਗ ’ਤੇ ਪਹੁੰਚੇ ਤਾਂ ਮੈਂ ਆਪਣੇ ਭਰਾ ਪੱਪੂ ਦੇ ਪਿੱਛੇ-ਪਿੱਛੇ ਚੱਲ ਰਿਹਾ ਸੀ ਕਿ ਇੰਨੇ ਨੂੰ ਪਿੱਛੋਂ ਆਏ ਇਕ ਅਠਾਰਾਂ ਟਾਇਰੀ ਟਰਾਲੇ ਨੰਬਰ ਐੱਚ. ਪੀ. 72 ਸੀ 5540 ਨੇ ਮੇਰੇ ਭਰਾ ਦੇ ਮੋਟਰਸਾਈਕਲ ਨੰਬਰ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਗੋਲਡੀ ਬਰਾੜ ਦਾ ਵੱਡਾ ਇੰਟਰਵਿਊ, ਕੀਤੇ ਹੈਰਾਨ ਕਰਨ ਵਾਲੇ ਖੁਲਾਸੇ

ਇਸ ਟੱਕਰ ਵਿਚ ਮੇਰਾ ਭਰਾ ਮੋਟਰਸਾਈਕਲ ਸਮੇਤ ਸੜਕ ਦੇ ਵਿਚਕਾਰ ਡਿੱਗ ਗਿਆ ਅਤੇ ਉਕਤ ਟਰਾਲੇ ਦਾ ਟਾਇਰ ਉਸ ਦੇ ਸਿਰ ਉਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਸਬ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਟਰੱਕ ਦੇ ਡਰਾਈਵਰ ਸੁਨੀਲ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਮਦਨਪੁਰਾ ਥਾਣਾ ਊਨਾ ਹਿਮਾਚਲ ਪ੍ਰਦੇਸ਼ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ।


Gurminder Singh

Content Editor

Related News