ਭੇਦਭਰੀ ਹਾਲਤ ''ਚ ਨੌਜਵਾਨ ਦੀ ਮੌਤ

Friday, Jun 29, 2018 - 11:58 AM (IST)

ਭੇਦਭਰੀ ਹਾਲਤ ''ਚ ਨੌਜਵਾਨ ਦੀ ਮੌਤ

ਸ੍ਰੀ ਕੀਰਤਪੁਰ ਸਾਹਿਬ (ਬਾਲੀ) : ਨਜ਼ਦੀਕੀ ਪਿੰਡ ਦੇ ਇਕ ਨੌਜਵਾਨ ਦੀ ਭੇਦਭਰੀ ਹਾਲ 'ਚ ਨੌਜਵਾਨ ਦੀ ਮੌਤ ਹੋ ਗਈ। 
ਜਾਣਕਾਰੀ ਮੁਤਾਬਕ ਬਲਜਿੰਦਰ ਸਿੰਘ (25) ਪੁੱਤਰ ਅਵਤਾਰ ਸਿੰਘ ਵਾਸੀ ਪ੍ਰਿੰਥੀਪੁਰ ਬੁੰਗਾ ਕੇਬਲ ਟੀ. ਵੀ. ਵਾਲਿਆ ਕੋਲ ਕੰਮ ਕਰਦਾ ਸੀ। ਜਦੋਂ ਉਹ 26 ਜੂਨ ਨੂੰ ਆਪਣੀ ਡਿਊਟੀ ਖਤਮ ਕਰ ਕੇ ਘਰ ਗਿਆ ਤਾਂ ਉਸ ਨੇ ਘਬਰਾਹਟ ਮਹਿਸੂਸ ਕੀਤੀ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਲੈ ਗਏ ਪਰ ਉਸ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਇਲਾਜ ਕਰ ਰਹੇ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ, ਜਿਥੇ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਏ. ਐੱਸ. ਆਈ ਮੋਹਨ ਲਾਲ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕੀਤੀ ਹੈ।


Related News