ਸ੍ਰੀ ਮੁਕਤਸਰ ਸਾਹਿਬ ਜੇਲ੍ਹ ''ਚ ਭਿੜੀਆਂ ਦੋ ਧਿਰਾਂ, 2 ਜੇਲ੍ਹ ਮੁਲਾਜ਼ਮਾਂ ਦੇ ਵੀ ਲੱਗੀਆਂ ਸੱਟਾਂ
Friday, Apr 29, 2022 - 04:16 PM (IST)

ਸ੍ਰੀ ਮੁਕਤਸਰ ਸਾਹਿਬ (ਰਿਣੀ) : ਸ੍ਰੀ ਮੁਕਤਸਰ ਸਾਹਿਬ ਜੇਲ੍ਹ ਅੰਦਰ ਕੈਦੀਆਂ ਦੇ 2 ਗਰੁੱਪਾਂ ਵੱਲੋਂ ਭਿੜਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੀਤੇ ਦਿਨ ਜ਼ਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ 2 ਗਰੁੱਪ ਆਪਸ 'ਚ ਲੜ ਪਏ। ਇਸ ਦੌਰਾਨ 2 ਜੇਲ੍ਹ ਮੁਲਾਜ਼ਮ ਸੁਖਵਿੰਦਰ ਸਿੰਘ ਅਤੇ ਜਸਵੀਰ ਸਿੰਘ ਦੇ ਵੀ ਸੱਟਾਂ ਲੱਗ ਗਈਆਂ। ਦੋਹਾਂ ਗਰੁੱਪਾਂ ਦੀ ਲੜਾਈ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆ ਸਕਿਆ ਹੈ।
ਫਿਲਹਾਲ ਜੇਲ੍ਹ ਦੇ ਸਹਾਇਕ ਸੁਪਰੀਡੈਂਟ ਤਰਸੇਮ ਸਿੰਘ ਦੇ ਬਿਆਨਾਂ 'ਤੇ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।