ਚੋਰਾਂ ਨੇ 3 ਘਰਾਂ ਨੂੰ ਬਣਾਇਆ ਨਿਸ਼ਾਨਾ, 47 ਤੋਲੇ ਸੋਨਾ ਕੀਤਾ ਚੋਰੀ

Friday, May 31, 2019 - 10:11 AM (IST)

ਚੋਰਾਂ ਨੇ 3 ਘਰਾਂ ਨੂੰ ਬਣਾਇਆ ਨਿਸ਼ਾਨਾ, 47 ਤੋਲੇ ਸੋਨਾ ਕੀਤਾ ਚੋਰੀ

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ, ਪਵਨ) - ਸ੍ਰੀ ਮੁਕਤਸਰ ਸਾਹਿਬ ਵਿਖੇ 3 ਘਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੋਰਾਂ ਵਲੋਂ ਗਹਿਣਿਆਂ ਅਤੇ ਨਕਦੀ 'ਤੇ ਹੱਥ ਸਾਫ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਪਿੰਡ ਖੋਖਰ ਵਿਖੇ ਬੀਤੀ ਰਾਤ ਚੋਰਾਂ ਨੇ ਦੋ ਘਰਾਂ 'ਚੋਂ 47 ਤੋਲੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ ਪਰ ਦੋਵਾਂ ਘਰਾਂ 'ਚ ਸੁੱਤੇ ਪਰਿਵਾਰਕ ਮੈਂਬਰਾਂ ਨੂੰ ਇਸਦਾ ਬਿਲਕੁਲ ਪਤਾ ਨਹੀਂ ਲੱਗਾ। ਚੋਰੀ ਦੀ ਇਸ ਘਟਨਾ ਦੇ ਬਾਰੇ ਪਰਿਵਾਰਕ ਮੈਂਬਰਾਂ ਨੂੰ ਸਵੇਰੇ ਪਤਾ ਲੱਗਾ ਅਤੇ ਉਨ੍ਹਾਂ ਥਾਣਾ ਬਰੀਵਾਲਾ ਦੀ ਪੁਲਸ ਨੂੰ ਸੂਚਨਾ ਦਿੱਤੀ।

PunjabKesari
ਪਿੰਡ ਖੋਖਰ ਦੇ ਗੁਰਜੰਟ ਸਿੰਘ ਪੁੱਤਰ ਜਰਨੈਲ ਸਿੰਘ ਦੇ ਘਰ 'ਚ ਚੋਰ ਅਲਮਾਰੀ ਦੇ ਤਾਲੇ ਤੋੜ ਕੇ 32 ਤੋਲੇ ਸੋਨਾ, 90 ਹਜ਼ਾਰ ਦੀ ਨਕਦੀ ਅਤੇ ਚਾਂਦੀ ਦੇ ਬਰਤਨ ਚੋਰੀ ਕਰ ਕੇ ਲੈ ਗਏ। ਇਸੇ ਤਰ੍ਹਾਂ ਪਿੰਡ ਦੇ ਬਲਵਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ ਤੇ 10 ਹਜ਼ਾਰ ਰੁਪਏ ਦੀ ਨਕਦੀ ਦੀ ਚੋਰੀ ਕਰ ਲਈ। ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਚੋਰਾਂ ਵਲੋਂ ਰਾਤ ਸਮੇਂ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਅਤੇ ਘਰ 'ਚ ਰੱਖੇ ਕੁੱਤਿਆਂ ਨੂੰ ਵੀ ਨਸ਼ੇ ਵਾਲੀ ਦਵਾਈ ਪਿਆ ਦਿੱਤੀ। ਥਾਣਾ ਬਰੀਵਾਲਾ ਦੇ ਇੰਚਾਰਜ ਨਿਰਮਲ ਸਿੰਘ ਨੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਚੋਰਾਂ ਨੂੰ ਫੜ ਲਿਆ ਜਾਵੇਗਾ।


author

rajwinder kaur

Content Editor

Related News