ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ''ਚ ਨਜ਼ਰ ਆਇਆ ਭਾਰਤ ਬੰਦ ਦਾ ਪੂਰਾ ਅਸਰ
Tuesday, Dec 08, 2020 - 02:51 PM (IST)
ਸ੍ਰੀ ਮੁਕਤਸਰ ਸਾਹਿਬ (ਰਿਣੀ,ਪਵਨ): ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤ ਬੰਦ ਦਾਪੂਰਨ ਅਸਰ ਨਜ਼ਰ ਆਇਆ। ਸ਼ਹਿਰ ਦੇ ਸਾਰੇ ਬਾਜ਼ਾਰ ਬੰਦ ਰਹੇ।ਕਿਸਾਨ ਮਜ਼ਦੂਰ ਜਥੇਬੰਦੀਆਂ ਨੂੰ ਵਪਾਰ ਮੰਡਲ ਅਤੇ ਹੋਰ ਸੰਗਠਨਾਂ ਨੇ ਪੂਰੀ ਤਰ੍ਹਾਂ ਨਾਲ ਸਹਿਯੋਗ ਦਿੱਤਾ।ਇਸ ਸਬੰਧੀ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ ਤੇ ਕੋਟਕਪੂਰਾ ਚੌਂਕ 'ਚ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਇਲਾਵਾ ਲੰਬੀ ਵਿਖੇ ਵੀ ਨੈਸ਼ਨਲ ਹਾਈਵੇਅ ਤੇ ਚੱਕਾ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨੇ ਦਿੱਲੀ ਦੀਆਂ ਸਰੱਹਦਾਂ 'ਤੇ ਡੇਰੇ ਲਾਏ ਹੋਏ ਹਨ। ਜਿੱਥੇ ਇਕ ਪਾਸੇ ਕਿਸਾਨ ਖੇਤੀਬਾੜੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ 'ਤੇ ਅੜ੍ਹੇ ਹਨ, ਉੱਥੇ ਦੂਜੇ ਪਾਸੇ ਕੇਂਦਰ ਸਰਕਾਰ ਇਸ ਮੁੱਦੇ 'ਤੇ ਕੋਈ ਵਿਚਲਾ ਰਸਤਾ ਕੱਢਣ ਅਤੇ ਕਿਸਾਨਾਂ ਨੂੰ ਖੇਤੀਬਾੜੀ ਬਿੱਲਾਂ ਦੇ ਲਾਭ ਸਮਝਾਉਣ 'ਤੇ ਕਾਇਮ ਹੈ। ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ 5 ਵਾਰ ਬੈਠਕ ਹੋ ਚੁੱਕੀ ਹੈ ਪਰ ਅਜੇ ਤੱਕ ਗੱਲ ਕਿਸੇ ਵੀ ਤਣ ਪੱਤਣ ਨਹੀਂ ਲੱਗੀ। ਕੱਲ੍ਹ ਯਾਨੀ ਕੇ 9 ਦਸੰਬਰ ਨੂੰ ਕੇਂਦਰ ਤੇ ਕਿਸਾਨ ਆਗੂਆਂ ਦਰਮਿਆਨ ਮੁੜ ਬੈਠਕ ਹੋਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਬੈਠਕ 'ਚ ਇਸ ਮੁੱਦੇ ਦਾ ਕੋਈ ਨਾ ਕੋਈ ਹੱਲ ਨਿਕਲ ਆਵੇਗਾ।