ਬਿਜਲੀ ਬੋਰਡ ਦਾ ਜੇ.ਈ. 5 ਹਜ਼ਾਰ ਦੀ ਰਿਸ਼ਵਤ ਲੈਂਦੇ ਕਾਬੂ

06/20/2019 10:04:33 AM

ਮਲੋਟ/ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ, ਪਵਨ, ਖੁਰਾਣਾ, ਜੁਨੇਜਾ, ਗੋਇਲ) - ਸ੍ਰੀ ਮੁਕਤਸਰ ਸਾਹਿਬ 'ਚ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ਤਹਿਤ ਇਕ ਜੇ. ਈ. ਨੂੰ ਰੰਗੇ-ਹੱਥੀਂ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਡੀ. ਐੱਸ. ਪੀ. ਰਾਜ ਕੂਮਾਰ ਸ਼ਾਮਾ ਦੀ ਅਗਵਾਈ ਹੇਠ ਇੰਸਪੈਕਟਰ ਸਤਪ੍ਰੇਮ ਸਿੰਘ ਸਮੇਤ ਸਬੰਧਤ ਟੀਮ ਨੇ ਜੇ. ਈ. ਪਾਵਰਕਾਮ, ਮਲੋਟ ਜੱਸਾ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਕਾਬੂ ਕੀਤਾ ਹੈ।

ਸ਼ਿਕਾਇਤਕਰਤਾ ਰਣਜੀਤ ਸਿੰਘ ਪੁੱਤਰ ਬਿਕਰਮਜੀਤ ਸਿੰਘ ਵਾਸੀ ਕਬਰਵਾਲਾ ਤਹਿਸੀਲ ਮਲੋਟ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਅਨੁਸਾਰ ਉਕਤ ਜੇ. ਈ. ਉਸ ਕੋਲੋਂ ਸੜਿਆ ਟਰਾਂਸਫਾਰਮਰ ਬਦਲਣ ਦੇ ਬਦਲੇ 5000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ। ਟਰਾਂਸਫਾਰਮਰ ਦੇ ਬਦਲੇ ਜਦੋਂ ਉਹ ਉਸ ਨੂੰ ਪੈਸੇ ਦੇ ਰਿਹਾ ਸੀ ਤਾਂ ਵਿਜੀਲੈਂਸ ਦੀ ਟੀਮ ਨੇ ਉਸ ਨੂੰ ਕਾਬੂ ਕਰ ਲਿਆ। ਇਸ ਸਬੰਧੀ ਮਿਤੀ 19-06-2019 ਅ/ਧ 7 ਪੀ. ਸੀ. ਐਕਟ ਥਾਣਾ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

rajwinder kaur

This news is Content Editor rajwinder kaur