ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ, ਅੱਜ ਫ਼ਿਰ ਨਵੇਂ ਮਾਮਲੇ ਆਏ ਸਾਹਮਣੇ
Sunday, Mar 14, 2021 - 05:18 PM (IST)
ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ। ਅੱਜ ਕੋਰੋਨਾ ਕਾਰਨ ਇਕ ਵਿਅਕਤੀ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਰੋਨਾ ਕਾਰਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਲਕੋ ਕੇ ਡੱਬਵਾਲੀ ਦੇ 65 ਸਾਲ ਵਿਅਕਤੀ ਦੀ ਮੌਤ ਹੋ ਗਈ। ਜ਼ਿਲ੍ਹੇ ’ਚ ਹੁਣ ਕੋਰੋਨਾ ਦੇ ਕੁਲ 61 ਐਕਟਿਵ ਮਰੀਜ਼ ਹਨ।
ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਨਾਈਟ ਕਰਫਿਊ ਦੇ ਹੁਕਮ ਜਾਰੀ
ਦੱਸ ਦੇਈਏ ਕਿ ਦੇਸ਼ ਦੇ ਜਿਨ੍ਹਾਂ 6 ਸੂਬਿਆਂ ’ਚ ਤੇਜ਼ੀ ਨਾਲ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਫੈਲ ਰਹੀ ਹੈ, ਉਨ੍ਹਾਂ ’ਚ ਪੰਜਾਬ ਵੀ ਸ਼ਾਮਲ ਹੈ। ਪੰਜਾਬ ’ਚ ਪਿਛਲੇ 24 ਘੰਟਿਆਂ ’ਚ 1309 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਕੱਲ 18 ਲੋਕਾਂ ਦੀ ਕੋਰੋਨਾ ਕਾਰਨ ਮੌਤ ਵੀ ਹੋ ਗਈ ਹੈ। ਵਧਦੇ ਕੋਰੋਨਾ ਮਾਮਲਿਆਂ ’ਚ ਹੁਣ ਤੱਕ 6 ਜ਼ਿਲ੍ਹਿਆਂ ’ਚ ਨਾਈਟ ਕਰਫਿਊ ਲਾਗੂ ਕੀਤਾ ਗਿਆ ਹੈ, ਜਿਨ੍ਹਾਂ ’ਚ ਪਟਿਆਲਾ, ਲੁਧਿਆਣਾ, ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਕਪੂਰਥਲਾ ਸ਼ਾਮਲ ਹਨ।
ਇਹ ਵੀ ਪੜ੍ਹੋ: ਪਰਮਾਤਮਾ ਦੀ ਬਖ਼ਸ਼ਿਸ਼ ਨਾਲ ਮੁੜ ਆਇਆ 'ਫਤਿਹਵੀਰ', ਘਰ ’ਚ ਵਿਆਹ ਵਰਗਾ ਮਾਹੌਲ(ਤਸਵੀਰਾਂ)
ਜ਼ਿਲ੍ਹੇ ’ਚ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਰਵਿੰਦਰਪਾਲ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਵੀ ਰਾਤ ਦੇ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਨੇ ਪੱਤਰ ਜਾਰੀ ਕਰਦਿਆਂ ਲਿਖਿਆ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ। ਵਰਨਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਕੋਰੋਨਾ ਦੇ 56 ਐਕਟਿਵ ਕੇਸ ਹਨ।
ਇਹ ਵੀ ਪੜ੍ਹੋ: ਧੀ ਮ੍ਰਿਤਕ ਦੇਖ ਕੁਰਲਾ ਉੱਠੀ ਮਾਂ, ਅਖੀਰ ਤੱਕ ਰੋਂਦੀ ਰਹੀ, ਮੈਨੂੰ ਮੇਰੇ ਪੁੱਤ ਨਾਲ ਮਿਲਵਾ ਦਿਓ!