ਜ਼ਿਲ੍ਹਾ ਮੁਕਤਸਰ ਸਾਹਿਬ ’ਚ ਵਧਿਆ ਕੋਰੋਨਾ ਦਾ ਕਹਿਰ, 47 ਨਵੇਂ ਮਾਮਲੇ ਆਏ ਸਾਹਮਣੇ

03/20/2021 6:04:07 PM

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਅੱਜ ਵੱਡਾ ਬਲਾਸਟ ਹੋਇਆ ਹੈ। ਸਿਹਤ ਵਿਭਾਗ ਵੱਲੋਂ ਅੱਜ ਜ਼ਿਲ੍ਹੇ ਅੰਦਰ ਇਕੱਠੇ 47 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਰਿਪੋਰਟ ਅਨੁਸਾਰ 7 ਕੇਸ ਸ੍ਰੀ ਮੁਕਤਸਰ ਸਾਹਿਬ, 13 ਜ਼ਿਲਾ ਜੇਲ, 1 ਮਲੋਟ, 8 ਗਿੱਦੜਬਾਹਾ, 2 ਪਿੰਡ ਮਲੋਟ, 5 ਖਿੜਕੀਆਂਵਾਲਾ, 2 ਬਾਂਮ, 1 ਚਿੱਬੜਾਂਵਾਲੀ, 1 ਗੰਧੜ, 1 ਰੁਪਾਣਾ, 3 ਕੁਰਾਈਵਾਲਾ, 1 ਦੌਲਾ, 1 ਕਿੱਲਿਆਂਵਾਲੀ ਮੰਡੀ ਤੇ 1 ਫਤੂਹੀਖੇੜਾ ਤੋਂ ਸਾਹਮਣੇ ਆਇਆ ਹੈ, ਜਿੰਨਾਂ ਨੂੰ ਹੁਣ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 5 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 590 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 553 ਸੈਂਪਲ ਬਕਾਇਆ ਹਨ। ਅੱਜ ਜ਼ਿਲੇ ਅੰਦਰੋਂ 511 ਨਵੇਂ ਸੈਂਪਲ ਇਕੱਤਰ ਵੀ ਕੀਤੇ ਗਏ ਹਨ। ਹੁਣ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 4120 ਹੋ ਗਈ ਹੈ, ਜਿਸ ਵਿਚੋਂ ਹੁਣ ਤੱਕ 3865 ਮਰੀਜ਼ਾਂ ਨੂੰ ਰਿਲੀਵ ਕੀਤਾ ਜਾ ਚੁੱਕਾ ਹੈ, ਜਦੋਂਕਿ ਇਸ ਸਮੇਂ 150 ਕੇਸ ਸਰਗਰਮ ਚੱਲ ਰਿਹਾ ਹੈ।


Shyna

Content Editor

Related News