ਸ੍ਰੀ ਮੁਕਤਸਰ ਸਾਹਿਬ ''ਚ ਕੋਰੋਨਾ ਦੀ ਮਾਰ, ਇਕੋ ਪਰਿਵਾਰ ਦੇ 6 ਜੀਅ ਆਏ ਪਾਜ਼ੇਟਿਵ
Monday, Jul 06, 2020 - 06:32 PM (IST)
ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ) : ਪੰਜਾਬ ਵਿਚ ਕੋਰੋਨਾ ਲਾਗ ਦੀ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਾਨ ਸਿੰਘ ਵਾਲਾ 'ਚ ਕੋਰੋਨਾ ਦੇ ਛੇ ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਪਾਜ਼ੇਟਿਵ ਆਏ ਛੇ ਵਿਅਕਤੀ ਇਕੋ ਹੀ ਪਰਿਵਾਰ ਨਾਲ ਸਬੰਧਤ ਹਨ। ਇਸ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 139 ਹੋ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 125 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਹੁਣ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਕੋਰੋਨ ਦੇ ਸਰਗਰਮ ਮਾਮਲਿਆਂ ਦੀ ਗਿਣਤੀ 11 ਹੋ ਗਈ ਹੈ। ਵਰਨਣਯੋਗ ਹੈ ਕਿ ਬੀਤੇ ਕਲ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਕੋਰੋਨਾ ਪਾਜ਼ੇਟਿਵ ਇਕ ਬਜ਼ੁਰਗ ਬੀਬੀ ਜੋ ਕਿ ਲੁਧਿਆਣਾ ਵਿਖੇ ਇਲਾਜ ਅਧੀਨ ਸੀ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਬਾਬਾ ਬਕਾਲਾ : ਨਿਹੰਗ ਸਿੰਘ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਹਮਲਾ, ਚੱਲੀਆਂ ਗੋਲ਼ੀਆਂ
ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 6370 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1003, ਲੁਧਿਆਣਾ 'ਚ 1079, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 911, ਸੰਗਰੂਰ 'ਚ 535 ਕੇਸ, ਪਟਿਆਲਾ 'ਚ 376, ਮੋਹਾਲੀ 'ਚ 302, ਗੁਰਦਾਸਪੁਰ 'ਚ 249 ਕੇਸ, ਪਠਾਨਕੋਟ 'ਚ 228, ਤਰਨਤਾਰਨ 207, ਹੁਸ਼ਿਆਰਪੁਰ 'ਚ 189, ਨਵਾਂਸ਼ਹਿਰ 'ਚ 156, ਮੁਕਤਸਰ 138, ਫਤਿਹਗੜ੍ਹ ਸਾਹਿਬ 'ਚ 123, ਰੋਪੜ 'ਚ 114, ਮੋਗਾ 'ਚ 121, ਫਰੀਦਕੋਟ 111, ਕਪੂਰਥਲਾ 109, ਫਿਰੋਜ਼ਪੁਰ 'ਚ 119, ਫਾਜ਼ਿਲਕਾ 103, ਬਠਿੰਡਾ 'ਚ 110, ਬਰਨਾਲਾ 'ਚ 71, ਮਾਨਸਾ 'ਚ 50 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 4507 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1698 ਤੋਂ ਵੱਧ ਮਾਮਲੇ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 166 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਕਾਂਗਰਸ ਦਾ 'ਹੱਥ' ਛੱਡ ਢੀਂਡਸਾ ਧੜੇ 'ਚ ਸ਼ਾਮਲ ਹੋਏ ਸੰਧੂ