ਸ੍ਰੀ ਮੁਕਤਸਰ ਸਾਹਿਬ ''ਚ ਕੋਰੋਨਾ ਦਾ ਤਾਂਡਵ ਜਾਰੀ, 2 ਮਰੀਜ਼ਾਂ ਦੀ ਮੌਤ, 72 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
Tuesday, Sep 15, 2020 - 05:57 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਤਾਂਡਵ ਲਗਾਤਾਰ ਜਾਰੀ ਹੈ। ਹਰ ਰੋਜ਼ ਕੋਰੋਨਾ ਮਹਾਮਾਰੀ ਦਰਜਨਾਂ ਦੇ ਹਿਸਾਬ ਨਾਲ ਲੋਕਾਂ ਨੂੰ ਆਪਣੀ ਚਪੇਟ 'ਚ ਲੈ ਰਹੀ ਹੈ, ਜਦੋਂਕਿ ਹੁਣ ਕੋਰੋਨਾ ਕਾਰਨ ਜ਼ਿਲ੍ਹੇ ਅੰਦਰ ਮੌਤ ਦਰ ਵੀ ਵੱਧ ਰਹੀ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਨੇ ਦੋ ਹੋਰ ਜਿੰਦਗੀਆਂ ਨਿਗਲ ਲਈਆਂ ਹਨ, ਜਦੋਂਕਿ 72 ਨਵੇਂ ਮਾਮਲਿਆਂ ਦੀ ਪੁਸ਼ਟੀ ਵੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਰਿਪੋਰਟ ਅਨੁਸਾਰ 18 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ ਜ਼ਿਲ੍ਹਾ ਜੇਲ੍ਹ ਬੂੜਾ ਗੁੱਜਰ ਤੋਂ 18 ਕੇਸ, ਮਲੋਟ ਤੋਂ 8 ਕੇਸ, ਗਿੱਦੜਬਾਹਾ ਤੋਂ 12 ਕੇਸ, ਪਿੰਡ ਧੌਲਾ ਤੋਂ 1 ਕੇਸ, ਪਿੰਡ ਬਾਦਲ ਤੋਂ 2 ਕੇਸ, ਪਿੰਡ ਖੁੱਡੀਆਂ ਤੋਂ 1 ਕੇਸ, ਪਿੰਡ ਬਰਕੰਦੀ ਤੋਂ 1 ਕੇਸ, ਪਿੰਡ ਧੂਲਕੋਟ ਤੋਂ 1 ਕੇਸ, ਪਿੰਡ ਚੱਕ ਦੂਹੇਵਾਲਾ ਤੋਂ 1 ਕੇਸ, ਪਿੰਡ ਦੋਦਾ ਤੋਂ 3 ਕੇਸ, ਪਿੰਡ ਚੜ੍ਹੇਵਨ ਤੋਂ 1 ਕੇਸ, ਕੋਠੇ ਚੇਤ ਸਿੰਘ ਵਾਲਾ ਤੋਂ 2 ਕੇਸ, ਕੋਟਭਾਈ ਤੋਂ 1 ਕੇਸ, ਫੱਕਰਸਰ ਤੋਂ 1 ਕੇਸ ਤੇ ਪਿੰਡ ਥੇਹੜੀ ਤੋਂ 1 ਕੇਸ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਉਥੇ ਹੀ ਕੋਰੋਨਾ ਪੀੜਤ ਚੱਲ ਰਹੇ ਦੋ ਮਰੀਜ਼ਾਂ ਦੀ ਅੱਜ ਮੌਤ ਹੋ ਗਈ ਹੈ। ਪਹਿਲਾ ਮ੍ਰਿਤਕ ਵਿਅਕਤੀ ਜ਼ਿਲ੍ਹੇ ਦੇ ਪਿੰਡ ਦੋਦਾ ਨਾਲ ਸਬੰਧਿਤ ਸੀ, ਜਦੋਂਕਿ ਦੂਜੀ ਮ੍ਰਿਤਕਾ ਔਰਤ ਗਿੱਦੜਬਾਹਾ ਤੋਂ ਸੀ, ਜਿੰਨ੍ਹਾਂ ਦਾ ਇਲਾਜ ਫਰੀਦਕੋਟ ਦੇ ਹਸਪਤਾਲ ਵਿਖੇ ਚੱਲ ਰਿਹਾ ਸੀ, ਜਿੰਨ੍ਹਾਂ ਦੀ ਅੱਜ ਇਲਾਜ ਦੌਰਾਨ ਹੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਦੁਖਦਾਇਕ ਘਟਨਾ: ਸੜਕ ਹਾਦਸੇ 'ਚ 4 ਸਾਲਾ ਬੱਚੇ ਦੀ ਮੌਤ
ਜ਼ਿਲ੍ਹੇ ਅੰਦਰ ਕੋਰੋਨਾ ਦੀ ਮੌਜੂਦਾ ਸਥਿਤੀ
ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ 34 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਹੈ। ਅੱਜ 238 ਸੈਂਪਲਾਂ ਦੀ ਰਿਪੋਰਟ ਨੈਗੇÎਟਿਵ ਪਾਈ ਗਈ ਹੈ, ਜਦੋਂਕਿ ਹੁਣ 1872 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 600 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦਾ ਅੰਕੜਾ 1819 ਹੋ ਗਿਆ ਹੈ, ਜਿੰਨ੍ਹਾਂ ਵਿੱਚੋਂ 1102 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂÎਕਿ ਹੁਣ 692 ਕੇਸ ਐਕਟਿਵ ਚੱਲ ਰਹੇ ਹਨ। ਵਰਣਨਯੋਗ ਹੈ ਕਿ ਅੱਜ ਹੋਈ ਮੌਤ ਤੋਂ ਬਾਅਦ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 25 ਹੋ ਗਈ ਹੈ।
ਇਹ ਵੀ ਪੜ੍ਹੋ: ਫਰੀਦਕੋਟ ਦੇ ਮੈਡੀਕਲ ਹਸਪਤਾਲ 'ਚ ਕੋਰੋਨਾ ਮਰੀਜ਼ ਨੇ ਤੀਜੀ ਮੰਜ਼ਿਲ ਤੋਂ ਛਲਾਂਗ ਮਾਰ ਕੇ ਕੀਤੀ ਖ਼ੁਦਕੁਸ਼ੀ