ਸ੍ਰੀ ਮੁਕਤਸਰ ਸਾਹਿਬ ''ਚ ਕੋਰੋਨਾ ਨੇ ਫੜੀ ਰਫ਼ਤਾਰ, 11 ਨਵੇਂ ਮਾਮਲੇ ਆਏ ਸਾਹਮਣੇ
Monday, Jul 20, 2020 - 06:28 PM (IST)
ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ) : ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 11 ਕੋਰੋਨਾ ਦੇ ਮਾਮਵੇ ਪਾਜ਼ੇਟਿਵ ਆਏ ਹਨ। ਇਨ੍ਹਾਂ 'ਚੋਂ ਇਕ ਮਾਮਲਾ ਪਿੰਡ ਲੰਬੀ ਦਾ ਹੈ, ਜਿੱਥੇ ਦੀ 52 ਸਾਲ ਔਰਤ ਹੈ ਜੋ ਡਾਕਖਾਨੇ 'ਚ ਕਰਮਚਾਰੀ ਹੈ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਛੇ ਮਾਮਲੇ ਪਿੰਡ ਕੋਟਭਾਈ ਨਾਲ ਸਬੰਧਿਤ ਹਨ ਜਦਕਿ 4 ਮਾਮਲੇ ਮਲੋਟ ਸ਼ਹਿਰ ਨਾਲ ਸਬੰਧਤ ਹਨ। ਇਹ ਮਾਮਲੇ ਕੋਰੋਨਾ ਪਾਜ਼ੇਟਿਵ ਆਏ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕ ਹਨ।
ਇਹ ਵੀ ਪੜ੍ਹੋ : ਖ਼ਤਰਨਾਕ ਗੈਂਗਸਟਰ ਨੀਟਾ ਦਿਓਲ ਵਲੋਂ ਜੇਲ 'ਚ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਚ ਜਿੱਥੇ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ, ਉਥੇ ਹੀ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਰੋਜ਼ਾਨਾ ਕੋਰੋਨੇ ਦੇ ਮਾਮਲੇ ਸਾਹਮਣੇ ਆ ਰਹੇ ਹਨ, ਐਤਵਾਰ ਨੂੰ ਮੁਕਤਸਰ ਵਿਖੇ 2 ਮਰੀਜ਼ ਸਾਹਮਣੇ ਆਏ ਸਨ। ਇਨ੍ਹਾਂ ਵਿਚ ਇਕ 9 ਸਾਲਾ ਲੜਕੀ ਸੀ, ਜੋ ਕਿ ਗਿੱਦੜਬਾਹਾ ਨਾਲ ਸੰਬੰਧਤ ਸੀ। ਇਹ ਲੜਕੀ ਪਹਿਲਾਂ ਪਾਜ਼ੇਟਿਵ ਆਏ ਮਰੀਜ਼ ਦੇ ਸੰਪਰਕ ਵਿਚ ਆਉਣ ਨਾਲ ਕੋਰੋਨਾ ਦੀ ਜਕੜ ਵਿਚ ਆਈ ਸੀ, ਜਦਕਿ ਦੂਜਾ ਮਾਮਲਾ ਦਸਮੇਸ਼ ਕਲੋਨੀ ਮਲੋਟ ਤੋਂ ਸਾਹਮਣੇ ਆਇਆ ਸੀ।
ਇਹ ਵੀ ਪੜ੍ਹੋ : ਸਰਕਾਰੀ ਹੁਕਮਾਂ ਨੂੰ ਛਿੱਕੇ ਟੰਗਣ ਵਾਲੇ ਲਾੜੇ ਸਮੇਤ 40 ਵਿਅਕਤੀਆਂ ''ਤੇ ਪਰਚਾ ਦਰਜ