ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

Saturday, Dec 26, 2020 - 06:12 PM (IST)

ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ (ਪਵਨ, ਖੁਰਾਣਾ): ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਅੰਦਰ ਅੱਜ ਫਿਰ ਕੋਰੋਨਾ ਦੇ ਚਾਰ ਨਵੇਂ ਕੇਸਾਂ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵਲੋਂ ਜਾਰੀ ਕੀਤੀ ਰਿਪੋਰਟ ਅਨੁਸਾਰ 1 ਕੇਸ ਗਿੱਦੜਬਾਹਾ, 1 ਕੇਸ ਪਿੰਡ ਸੇਖੂ, 1 ਕੇਸ ਧਿਗਾਣਾ ਤੇ 1 ਕੇਸ ਬਾਦਲ ਤੋਂ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਅੱਜ 4 ਮਰੀਜ਼ਾਂ ਨੂੰ ਠੀਕ ਕਰ ਕੇ ਘਰ ਵੀ ਭੇਜਿਆ ਗਿਆ ਹੈ। ਅੱਜ 345 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 640 ਸੈਂਪਲ ਬਕਾਇਆ ਹਨ। ਜ਼ਿਲੇ ਭਰ ਅੰਦਰੋਂ 515 ਨਵੇਂ ਸੈਂਪਲ ਇਕੱਤਰ ਕਰ ਕੇ ਜਾਂਚ ਲਈ ਭੇਜੇ ਗਏ ਹਨ।ਵਰਣਨਯੋਗ ਹੈ ਕਿ ਜ਼ਿਲੇ੍ਹ ਅੰਦਰ ਹੁਣ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3794 ਹੋ ਗਈ ਹੈ, ਜਿਸ ’ਚੋਂ ਹੁਣ ਤੱਕ 3618 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 80 ਕੇਸ ਸਰਗਰਮ ਚੱਲ ਰਹੇ ਹਨ। ਇਸ ਤੋਂ ਇਲਾਵਾ ਕੋਰੋਨਾ ਕਰ ਕੇ ਜ਼ਿਲੇ ਅੰਦਰ ਹੁਣ ਤੱਕ 96 ਮੌਤਾਂ ਵੀ ਹੋ ਚੁੱਕੀਆਂ ਹਨ।


author

Shyna

Content Editor

Related News