ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 7 ਨਵੇਂ ਮਰੀਜ਼ਾਂ ਦੀ ਪੁਸ਼ਟੀ

Friday, Jul 17, 2020 - 06:16 PM (IST)

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 7 ਨਵੇਂ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ) : ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਦੇ 7 ਹੋਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ । ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ ਦੇ ਮਰੀਜ਼ਾਂ ਦੀ ਕੁੱਲ ਗਿਣਤੀ 166 ਹੋ ਗਈ ਹੈ ਜਦਕਿ ਐਕਟਿਵ ਕੇਸ 23 ਹਨ। ਸ਼ੁੱਕਰਵਾਰ ਨੂੰ ਪਾਜ਼ੇਟਿਵ ਆਏ 7 ਮਰੀਜ਼ਾਂ ਵਿਚ ਇਕ ਕੇਸ ਗਿੱਦੜਬਾਹਾ ਦੇ ਪਿੰਡ ਰੁਖਾਲਾ ਨਾਲ ਸੰਬੰਧਤ ਹੈ ਜਦਕਿ ਇਕ ਕੇਸ ਪਿੰਡ ਹਰੀਕੇ ਕਲਾਂ, ਇਕ ਕੇਸ ਗਾਂਧੀ ਨਗਰ ਸ੍ਰੀ ਮੁਕਤਸਰ ਸਾਹਿਬ, ਇਕ ਕੇਸ ਮਲੋਟ, ਇਕ ਕੇਸ ਕਬਰਵਾਲਾ, ਇਕ ਕੇਸ ਕੋਟਭਾਈ ਅਤੇ ਇਕ ਗਿੱਦੜਬਾਹਾ ਨਾਲ ਸਬੰਧਤ ਹੈ ।

ਇਹ ਵੀ ਪੜ੍ਹੋ : ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, ਅੱਜ ਤੋਂ ਪੰਜਾਬ 'ਚ ਬਦਲੇਗਾ ਮੌਸਮ

ਪੰਜਾਬ 'ਚ ਕੋਰੋਨਾ ਦੇ ਹਾਲਾਤ 
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 9120 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1170, ਲੁਧਿਆਣਾ 'ਚ 1638, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1533, ਸੰਗਰੂਰ 'ਚ 687 ਕੇਸ, ਪਟਿਆਲਾ 'ਚ 776, ਮੋਹਾਲੀ 'ਚ 478, ਗੁਰਦਾਸਪੁਰ 'ਚ 297 ਕੇਸ, ਪਠਾਨਕੋਟ 'ਚ 264, ਤਰਨਤਾਰਨ 221,  ਹੁਸ਼ਿਆਰਪੁਰ 'ਚ 220, ਨਵਾਂਸ਼ਹਿਰ 'ਚ 253, ਮੁਕਤਸਰ 162, ਫਤਿਹਗੜ੍ਹ ਸਾਹਿਬ 'ਚ 192, ਰੋਪੜ 'ਚ 144, ਮੋਗਾ 'ਚ 169, ਫਰੀਦਕੋਟ 183, ਕਪੂਰਥਲਾ 145, ਫਿਰੋਜ਼ਪੁਰ 'ਚ 199, ਫਾਜ਼ਿਲਕਾ 138, ਬਠਿੰਡਾ 'ਚ 171, ਬਰਨਾਲਾ 'ਚ 79, ਮਾਨਸਾ 'ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 6295 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2591 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 231 ਲੋਕਾਂ ਦੀ ਮੌਤ ਹੋ ਚੁੱਕੀ ਹੈ।


author

Gurminder Singh

Content Editor

Related News