ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੁਣ ਤੱਕ 97 ਹਜ਼ਾਰ 838 ਲੋਕਾਂ ਨੇ ਲਗਵਾਈ ਕੋਰੋਨਾ ਵੈਕਸੀਨ

Friday, May 28, 2021 - 12:59 PM (IST)

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੁਣ ਤੱਕ 97 ਹਜ਼ਾਰ 838 ਲੋਕਾਂ ਨੇ ਲਗਵਾਈ ਕੋਰੋਨਾ ਵੈਕਸੀਨ

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ): ਮਾਲਵਾ ਖ਼ੇਤਰ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੁਣ ਤੱਕ ਕੁੱਲ 97 ਹਜ਼ਾਰ 838 ਲੋਕਾਂ ਨੇ  ਸਿਹਤ ਵਿਭਾਗ ਵੱਲੋਂ ਲਗਵਾਏ ਗਏ ਵੱਖ-ਵੱਖ ਕੈਂਪਾਂ ਵਿੱਚ ਜਾ ਕੇ ਕੋਰੋਨਾ ਵੈਕਸੀਨ ਲਗਵਾਈ ਹੈ। ਉਪਰੋਕਤ ਜਾਣਕਾਰੀ ਸਿਹਤ ਵਿਭਾਗ ਦੇ ਪੀ.ਆਰ.ਓ. ਗੁਰਤੇਜ ਸਿੰਘ ਢਿੱਲੋਂ ਨੇ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਰਹੀ ਹੈ। ਅੱਜ ਜ਼ਿਲ੍ਹੇ ਦੇ ਅੰਦਰ 10 ਥਾਵਾਂ ’ਤੇ ਸਿਹਤ ਵਿਭਾਗ ਨੇ ਟੀਕਾਕਰਨ ਕੈਂਪ ਲਗਵਾਏ।

ਇਹ ਵੀ ਪੜ੍ਹੋ:   ਘਰੇਲੂ ਖਪਤਕਾਰਾਂ ਨੂੰ ਮਿਲੇਗੀ ਵੱਡੀ ਰਾਹਤ : ਪੰਜਾਬ ਰੈਗੂਲੇਟਰੀ ਕਮਿਸ਼ਨ ਅੱਜ ਕਰ ਸਕਦੈ ਨਵੀਆਂ ਬਿਜਲੀ ਦਰਾਂ ਦਾ ਐਲਾਨ 

ਇਹ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਸ੍ਰੀ ਮੁਕਤਸਰ ਸਾਹਿਬ, ਰਾਧਾ ਸੁਆਮੀ ਸਤਿਸੰਗ ਘਰ ਮਲੋਟ ਰੋਡ ਮੁਕਤਸਰ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਲੋਟ ,ਮੰਡੀ ਹਰਜੀ ਰਾਮ ਸਕੂਲ ਲੜਕੇ ਮਲੋਟ ,ਮੰਡੀ ਵਾਲੀ ਧਰਮਸ਼ਾਲਾ ਗਿੱਦੜਬਾਹਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਿੱਦੜਬਾਹਾ, ਪਿੰਡ ਚੱਕ ਗਿਲਜੇਵਾਲਾ, ਚੱਕ ਸ਼ੇਰੇਵਾਲਾ, ਕੋਠੇ ਅਮਨਗੜ੍ਹ ਤੇ ਕੋਠੇ ਦਸਮੇਸ਼ ਨਗਰ ਵਿਖੇ ਲਗਾਏ ਗਏ। ਇਸੇ ਦੌਰਾਨ ਸਿਵਲ ਸਰਜਨ ਡਾਕਟਰ ਰੰਜੂ ਸਿੰਗਲਾ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਮਾਰੀ ਨੂੰ ਮੁੱਖ ਰੱਖਦਿਆਂ ਕੋਰੋਨਾ ਵੈਕਸੀਨ ਜ਼ਰੂਰ ਲਗਵਾਈ ਜਾਵੇ । ਸਿਹਤ ਵਿਭਾਗ ਦੇ ਇੰਸਪੈਕਟਰ ਭਗਵਾਨ ਦਾਸ , ਲਾਲ ਚੰਦ ਤੇ ਗੁਰਵਿੰਦਰ ਸਿੰਘ ਭੰਗਚੜ੍ਹੀ ਨੇ ਦੱਸਿਆ ਕਿ ਪਹਿਲਾਂ ਨਾਲੋਂ ਜ਼ਿਲ੍ਹੇ ਵਿੱਚ ਕੋਰੋਨਾ ਦੀ ਰਫ਼ਤਾਰ ਥੋੜਾ ਮੱਠੀ ਪਈ ਹੈ ਤੇ ਕੇਸ ਘਟੇ ਹਨ । ਪਰ ਫ਼ਿਰ ਵੀ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ ਤਾਂ ਕਿ ਇਸ ਮਹਾਮਾਰੀ ਤੋਂ ਬਚਿਆ ਜਾ ਸਕੇ। 

ਇਹ ਵੀ ਪੜ੍ਹੋ: ਕੈਪਟਨ ਸਾਬ੍ਹ! ਕਾਂਗਰਸ ਦੇ ਮੰਤਰੀ ਹੀ ਉਡਾ ਰਹੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ (ਵੀਡੀਓ) 


author

Shyna

Content Editor

Related News