ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਮੌਤਾਂ ਸਣੇ 328 ਨਵੇਂ ਮਾਮਲੇ ਆਏ ਸਾਹਮਣੇ

05/11/2021 6:23:02 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ): ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਕਰ ਕੇ 13 ਹੋਰ ਮੌਤਾਂ ਹੋ ਗਈਆਂ ਹਨ, ਜਦੋਂਕਿ ਦੂਜੇ ਪਾਸੇ 328 ਨਵੇਂ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਵੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਰਿਪੋਰਟ ਅਨੁਸਾਰ ਅੱਜ 141 ਮਰੀਜ਼ਾਂ ਨੂੰ ਰਿਲੀਵ ਕੀਤਾ ਗਿਆ ਹੈ, ਜਦੋਂਕਿ ਅੱਜ 1472 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਹੁਣ ਜ਼ਿਲੇ ਅੰਦਰ 6285 ਸੈਂਪਲ ਬਕਾਇਆ ਪਏ ਹਨ, ਉੱਥੇ ਹੀ ਅੱਜ 2797 ਨਵੇਂ ਸੈਂਪਲ ਵੀ ਇਕੱਤਰ ਕੀਤੇ ਗਏ ਹਨ। ਹੁਣ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 11405 ਹੋ ਗਈ ਹੈ, ਜਦੋਂਕਿ ਇਸ ਸਮੇਂ 3353 ਕੇਸ ਐਕਟਿਵ ਚੱਲ ਰਹੇ ਹਨ।

ਇਹ ਵੀ ਪੜ੍ਹੋ:  ਬਠਿੰਡਾ ਦੇ ਡਾਕਟਰ ਦੀ ਦਰਿਆਦਿਲੀ ਨੂੰ ਸਲਾਮ, ਨਿੱਜੀ ਹਸਪਤਾਲ ’ਚ ਕੋਰੋਨਾ ਪੀੜਤਾਂ ਦਾ ਕਰੇਗਾ ਮੁਫ਼ਤ ਇਲਾਜ

ਇਹ ਹੈ ਮੌਤਾਂ ਦੀ ਜਾਣਕਾਰੀ
ਅੱਜ ਸ੍ਰੀ ਮੁਕਤਸਰ ਸਾਹਿਬ ਤੋਂ 50 ਸਾਲਾ ਔਰਤ, 56 ਸਾਲਾ ਵਿਅਕਤੀ, ਚੱਕ ਸ਼ੇਰੇਵਾਲਾ ਤੋਂ 54 ਸਾਲਾ ਵਿਅਕਤੀ, ਮਲੋਟ ਤੋਂ 65 ਸਾਲਾ ਔਰਤ, ਰੁਪਾਣਾ ਤੋਂ 65 ਸਾਲਾ ਵਿਅਕਤੀ, ਮਲੋਟ ਤੋਂ 40 ਸਾਲਾ ਵਿਅਕਤੀ, ਭਲਾਈਆਣਾ ਤੋਂ 65 ਸਾਲਾ ਵਿਅਕਤੀ, ਫੂਲੇਵਾਲਾ ਤੋਂ 50 ਸਾਲਾ ਵਿਅਕਤੀ, ਭਾਈ ਕਰਤਾਰ ਸਿੰਘ ਗਲੀ ਤੋਂ 56 ਸਾਲਾ ਵਿਅਕਤੀ, ਪਿਉਰਖੀ ਤੋਂ 85 ਸਾਲਾ ਵਿਅਕਤੀ, ਮੱਲਣ ਤੋਂ 80 ਸਾਲਾ ਵਿਅਕਤੀ ਦੀ ਅੱਜ ਕੋਰੋਨਾ ਕਰ ਕੇ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਜ਼ਿਲੇ ਅੰਦਰ ਕੋਰੋਨਾ ਕਰ ਕੇ ਹੁਣ ਤਕ ਕੁੱਲ 249 ਮੌਤਾਂ ਹੋ ਚੁੱਕੀਆਂ ਹਨ। 

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦੀਆਂ ਹੈਰਾਨੀਜਨਕ ਨੀਤੀਆਂ, ਕੋਈ ਵੈਕਸੀਨ ਨੂੰ ਤਰਸ ਰਿਹੈ ਤੇ ਕੋਈ ਲਗਵਾਉਣ ਲਈ ਤਿਆਰ ਨਹੀਂ


Shyna

Content Editor

Related News