ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੁੰਡੇ ਹਲਾਲ ਵਿਖੇ ਬਲੈਕ ਫੰਗਸ ਦੀ ਬਿਮਾਰੀ ਦਾ ਇੱਕ ਸ਼ੱਕੀ ਮਰੀਜ਼ ਆਇਆ ਸਾਹਮਣੇ
Wednesday, Jun 02, 2021 - 10:04 AM (IST)
ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ): ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੁੰਡੇ ਹਲਾਲ ਵਿਖੇ ਬਲੈਕ ਫੰਗਸ ਦੀ ਬਿਮਾਰੀ ਦਾ ਇੱਕ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ। ਪਿੰਡ ਦੇ ਸਰਪੰਚ ਹੰਸਾ ਸਿੰਘ ਖੁੰਡੇ ਹਲਾਲ ਦੇ ਦੱਸਣ ਅਨੁਸਾਰ ਉਕਤ ਮਰੀਜ਼ ਨੂੰ ਪਹਿਲਾਂ ਬਠਿੰਡਾ ਵਿਖੇ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਬਾਅਦ ਵਿੱਚ ਪੀ.ਜੀ.ਆਈ. ਚੰਡੀਗੜ੍ਹ ਭੇਜਿਆ ਗਿਆ ਹੈ। ਪਰ ਸਿਹਤ ਵਿਭਾਗ ਨੇ ਇਸ ਮਰੀਜ਼ ਸਬੰਧੀ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ।
ਇਹ ਵੀ ਪੜ੍ਹੋ: ਹੈਰਾਨੀਜਨਕ: ਪਰਿਵਾਰ ਵਾਲੇ ਕਰ ਰਹੇ ਸਨ ਅੰਤਿਮ ਸੰਸਕਾਰ ਦੀ ਤਿਆਰੀ, ਜ਼ਿੰਦਾ ਹੋਈ 75 ਸਾਲਾ ਬੀਬੀ
ਇਹ ਪਿੰਡ ਚੱਕ ਸ਼ੇਰੇਵਾਲਾ ਹਸਪਤਾਲ ਦੇ ਅਧੀਨ ਆਉਂਦਾ ਹੈ। ਜਦੋਂ ਉਥੋਂ ਦੇ ਇੰਚਾਰਜ ਡਾਕਟਰ ਵਰੁਣ ਵਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਤਾਂ ਇਹ ਗੱਲ ਆਈ ਹੈ, ਪਰ ਜਿਸ ਹਸਪਤਾਲ ਵਿੱਚ ਮਰੀਜ਼ ਦਾਖ਼ਲ ਹੈ, ਉਨ੍ਹਾਂ ਵੱਲ ਇਸ ਬਾਰੇ ਕੋਈ ਸੂਚਨਾ ਨਹੀਂ ਭੇਜੀ ਗਈ। ਇਸ ਤੋਂ ਪਹਿਲਾਂ ਵੀ ਬਲੈਕ ਫੰਗਸ ਦੀ ਬਿਮਾਰੀ ਨਾਲ ਸਬੰਧਿਤ ਤਿੰਨ ਚਾਰ ਕੇਸ ਜ਼ਿਲੇ ਅੰਦਰ ਆਏ ਹਨ। ਮਿਲੀ ਜਾਣਕਾਰੀ ਅਨੁਸਾਰ ਪਿੰਡ ਨੰਦਗੜ੍ਹ ਦੀ ਇੱਕ ਬੀਬੀ ਜੋ ਪਿਛਲੇਂ ਕੁਝ ਹਫ਼ਤਿਆਂ ਤੋਂ ਇਸ ਬਿਮਾਰੀ ਨਾਲ ਪੀੜਤ ਸੀ ਤੇ ਚੰਡੀਗੜ੍ਹ ਵਿਖੇ ਦਾਖ਼ਲ ਸੀ , ਠੀਕ ਹੋ ਗਈ ਹੈ । ਇਸ ਬਿਮਾਰੀ ਦਾ ਇਲਾਜ ਕਰਨ ਲਈ ਜੋ ਟੀਕਾ ਵਰਤਿਆ ਜਾਂਦਾ ਹੈ , ਉਹ ਮਿਲ ਨਹੀਂ ਰਿਹਾ। ਜਿਸ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਆ ਰਹੀ ਹੈ।
ਇਹ ਵੀ ਪੜ੍ਹੋ: ਵਿਵਾਦਿਤ ਅਰਦਾਸ ਮਾਮਲਾ ; ਭਾਜਪਾ ਆਗੂ ਸੁਖਪਾਲ ਸਰਾਂ ਨਾਮਜ਼ਦ