ਸ੍ਰੀ ਮੁਕਤਸਰ ਸਾਹਿਬ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਨਵੀਂ ਪਾਬੰਦੀਆਂ ਦੇ ਹੁਕਮ ਜਾਰੀ
Saturday, Jul 10, 2021 - 01:06 PM (IST)
ਸ੍ਰੀ ਮੁਕਤਸਰ ਸਾਹਿਬ, ਮੰਡੀ ਲੱਖੇਵਾਲੀ (ਪਵਨ ਤਨੇਜਾ, ਖੁਰਾਣਾ, ਸੁਖਪਾਲ ਢਿੱਲੋਂ) : ਐੱਮ.ਕੇ.ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨਵੇਂ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 12 ਜੁਲਾਈ 2021 (ਸੋਮਵਾਰ) ਤੋਂ ਮਿਤੀ: 20 ਜੁਲਾਈ 2021 ਤੱਕ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਇਨਡੋਰ 100 ਅਤੇ ਆਊਟਡੋਰ 200 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਪਾਬੰਦੀ ਰਹੇਗੀ। ਜ਼ਿਲ੍ਹਾ ਦੇ ਸਾਰੇ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਕਾਲਜ, ਕੋਚਿੰਗ ਸੈਂਟਰ ਅਤੇ ਹਰ ਪ੍ਰਕਾਰ ਦੇ ਉੱਚ ਸਿੱਖਿਆ ਅਦਾਰਿਆਂ ਨੂੰ ਖੋਲ੍ਹਣ ਦੀ ਆਗਿਆ ਹੋਵੇਗੀ ਬਸ਼ਰਤੇ ਸਬੰਧਤ ਅਦਾਰੇ ਵੱਲੋਂ ਸਾਰੇ ਅਧਿਆਪਕਾਂ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਦੇ ਘੱਟ ਤੋਂ ਘੱਟ 2 ਹਫ਼ਤੇ ਪਹਿਲਾਂ ਲਗਾਈ ਗਈ ਵੈਕਸੀਨ ਦਾ ਸਰਟੀਫਿਕੇਟ ਦਿਖਾਉਣਾ ਲਾਜ਼ਮੀ ਹੋਵੇਗਾ।
ਸਾਰੇ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲ, ਮਿਊਜ਼ੀਅਮ, ਚਿੜੀਆਘਰ ਆਦਿ ਖੋਲ੍ਹਣ ਦੀ ਆਗਿਆ ਹੋਵੇਗੀ , ਬਸ਼ਰਤੇ ਇਨ੍ਹਾਂ ਥਾਵਾਂ ’ਤੇ ਆਉਣ ਵਾਲੇ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ ਕੋਵਿਡ-19 ਵੈਕਸੀਨ ਦੀ ਘੱਟ ਤੋਂ ਘੱਟ ਇਕ ਡੋਜ਼ ਲੱਗੀ ਹੋਣੀ ਚਾਹੀਦੀ ਹੈ। ਹੁਕਮਾਂ ਅਨੁਸਾਰ ਸਵੀਮਿੰਗ ਪੂਲ, ਖੇਡਾਂ ਅਤੇ ਜਿੰਮ ਸੰਸਥਾਨਾਂ ਦੀ ਵਰਤੋਂ ਕਰਨ ਵਾਲੇ 18 ਸਾਲ ਤੋਂ ਵੱਧ ਲੋਕਾਂ ਦੇ ਵੈਕਸੀਨ ਦੀ ਘੱਟ ਤੋਂ ਘੱਟ ਇਕ ਡੋਜ਼ ਲੱਗੀ ਹੋਣੀ ਲਾਜ਼ਮੀ ਹੋਵੇਗੀ।