ਕਾਂਗਰਸ ਨੇ ਸਦਾ ਸਿੱਖਾਂ ਨੂੰ ਨੁਕਸਾਨ ਪਹੁੰਚਾਇਆ : ਬਾਦਲ

05/27/2019 5:06:36 PM

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਲੋਕ ਸਭਾ ਹਲਕਾ ਬਠਿੰਡਾ ਤੋਂ ਹਰਸਿਮਰਤ ਬਾਦਲ ਦੀ ਜਿੱਤ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਨੇ ਕਾਂਗਰਸ 'ਤੇ ਹਮਲਾ ਕਰਦਿਆਂ ਧੂਰੀ 'ਚ ਵਾਪਰੀ ਘਟਨਾ ਦੀ ਨਿੰਦਾ ਵੀ ਕੀਤੀ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਇਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਮਾਹਣੀਖੇੜਾ, ਬਲੋਚਕੇਰਾ ਅਤੇ ਭਾਈਕੇਰਾ ਵਿਖੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਭ ਤੋਂ ਜ਼ਿਆਦਾ ਫਿਕਰ ਅਕਾਲੀ ਦਲ ਨੂੰ ਹੈ। ਕਾਂਗਰਸ ਨੇ ਸਦਾ ਹੀ ਸਿੱਖਾਂ ਨੂੰ ਨੁਕਸਾਨ ਪਹੁੰਚਾਇਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਧੂਰੀ 'ਚ ਬੱਚੀ ਨਾਲ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਹੈ। 'ਆਪ' ਪਾਰਟੀ ਸਬੰਧੀ ਉਨ੍ਹਾਂ ਕਿਹਾ ਕਿ ਹੁਣ ਇਹ ਪਾਰਟੀ ਪੰਜਾਬ 'ਚ ਲਗਭਗ ਖਤਮ ਹੋ ਚੁੱਕੀ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੁਲਸ ਅਫਸਰਾਂ ਨੂੰ ਦਿੱਤੇ ਗਏ ਧਮਕੀ ਭਰੇ ਬਿਆਨ ਸਬੰਧੀ ਉਨ੍ਹਾਂ ਕਿਹਾ ਕਿ ਅਜਿਹੀ ਬਿਆਨਬਾਜ਼ੀ ਕਰਨਾ ਸਰਾਸਰ ਗਲਤ ਹੈ।


rajwinder kaur

Content Editor

Related News