ਸ੍ਰੀ ਮੁਕਤਸਰ ਸਾਹਿਬ ਦੇ ਪਹਿਲੇ ਕੋਰੋਨਾ ਪਾਜ਼ੇਟਿਵ ਮਰੀਜ਼ ਨੂੰ ਮਿਲੀ ਹਸਪਤਾਲ ਤੋਂ ਛੁੱਟੀ

Thursday, Apr 30, 2020 - 10:43 PM (IST)

ਸ੍ਰੀ ਮੁਕਤਸਰ ਸਾਹਿਬ ਦੇ ਪਹਿਲੇ ਕੋਰੋਨਾ ਪਾਜ਼ੇਟਿਵ ਮਰੀਜ਼ ਨੂੰ ਮਿਲੀ ਹਸਪਤਾਲ ਤੋਂ ਛੁੱਟੀ

ਸ੍ਰੀ ਮੁਕਤਸਰ ਸਾਹਿਬ,(ਰਿਣੀ)- ਸ੍ਰੀ ਮੁਕਤਸਰ ਸਾਹਿਬ ਵਿਖੇ ਜੋ ਪਹਿਲਾ ਕੋਰੋਨਾ ਪਾਜ਼ੇਟਿਵ ਕੇਸ ਮਿਲਿਆ ਸੀ। ਉਸ ਦੀ ਦੂਜੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਦੇਰ ਸ਼ਾਮ ਉਸ ਨੂੰ ਸਰਕਾਰੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ।
ਮੇਰਠ ਵਾਸੀ ਮੁਹੰਮਦ ਸਮਸਾ ਤਬਲਿਗੀ ਜਮਾਤ ਨਾਲ ਸਬੰਧਿਤ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਜਾਮਾ ਮਸਜਿਦ ਵਿਖੇ ਪ੍ਰਚਾਰ ਲਈ ਆਇਆ ਸੀ। ਉਸ ਦਾ ਸਥਾਨਕ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੀ 6 ਅਪ੍ਰੈਲ ਤੋਂ ਹੀ ਇਲਾਜ ਚੱਲ ਰਿਹਾ ਸੀ। ਸਮਸਾ ਦੀ ਪਹਿਲੀ ਰਿਪੋਰਟ ਬੀਤੇ ਕੱਲ ਕਰਵਾਈ ਗਈ ਸੀ, ਜੋ ਨੈਗੇਟਿਵ ਆਈ ਸੀ ਅਤੇ ਅੱਜ ਦੂਜੀ ਭੇਜੀ ਗਈ ਰਿਪੋਰਟ ਵੀ ਨੈਗੇਟਿਵ ਆਉਣ ਤੋਂ ਬਾਅਦ ਆਈਸੋਲੇਸ਼ਨ ਵਾਰਡ 'ਚ ਰੱਖੇ ਗਏ ਸਮਸਾ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ । ਹੁਣ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ ਤਿੰਨ ਕੇਸ ਪਾਜ਼ੇਟਿਵ ਹਨ, ਜਿੰਨਾਂ ਦਾ ਇਲਾਜ ਸਰਕਾਰੀ ਹਸਪਤਾਲ ਵਿਖੇ ਚਲ ਰਿਹਾ ਹੈ। ਇਹ ਤਿੰਨੋ ਹਜ਼ੂਰ ਸਾਹਿਬ ਤੋਂ ਆਏ ਸਰਧਾਲੂ ਹਨ।


author

Deepak Kumar

Content Editor

Related News