ਦਰਦਨਾਕ ਹਾਦਸੇ ਨੇ ਉਜਾੜਿਆ ਪਰਿਵਾਰ, ਪਤੀ-ਪਤਨੀ ਦੀ ਮੌਤ

05/25/2020 10:29:17 AM

ਸ੍ਰੀ ਮੁਕਤਸਰ ਸਾਹਿਬ (ਬਿਊਰੋ) : ਸ੍ਰੀ ਮੁਕਤਸਰ ਸਾਹਿਬ- ਕੋਟਕਪੂਰਾ ਰੋਡ 'ਤੇ ਬੀਤੀ ਰਾਤ ਵਾਪਰੇ ਦਰਦਨਾਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਲਾਵਾਰਿਸ ਦੇ ਵਾਰਿਸ ਬਣੇ ਇਹ ਪੁਲਸ ਕਰਮੀ, ਮੋਢਾ ਦੇ ਕੀਤਾ ਅੰਤਿਮ ਸਸਕਾਰ

PunjabKesariਜਾਣਕਾਰੀ ਮੁਤਾਬਕ ਪਿੰਡ ਥਾਂਦੇਵਾਲ ਦਾ ਰਹਿਣ ਵਾਲਾ ਲਖਵਿੰਦਰ ਸਿੰਘ ਤੇ ਉਸਦੀ ਪਤਨੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੁਕਤਸਰ ਸਾਹਿਬ ਸਾਹਿਬ ਤੋਂ ਆਪਣੇ ਪਿੰਡ ਜਾ ਰਹੇ ਸਨ। ਇਸ ਦੌਰਾਨ ਰਸਤੇ 'ਚ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਪਿਛੋਂ ਦੀ ਟੱਕਰ ਮਾਰ ਦਿੱਤੀ। ਟੱਕਰ ਏਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਮੌਕੇ 'ਤੇ ਹੀ ਦੋਵਾਂ ਪਤੀ-ਪਤਨੀ ਦੀ ਮੌਤ ਹੋ ਗਈ। ਫਿਲਹਾਲ ਕਾਰ ਸਵਾਰ ਮੌਕੇ ਤੋਂ ਫਰਾਰ ਦੱਸੇ ਜਾ ਰਹੇ ਨੇ, ਜਿਨ੍ਹਾਂ ਦੀ ਪੁਲਸ ਵਲੋਂ ਭਾਲ ਕੀਤੀ ਜਾ ਰਹੀ ਹੈ ।

ਇਹ ਵੀ ਪੜ੍ਹੋ : ਕਲਯੁੱਗੀ ਮਾਂ ਦੀ ਘਿਨੌਣੀ ਕਰਤੂਤ, 5 ਸਾਲਾ ਮਾਸੂਮ 'ਤੇ ਪਾਇਆ ਤੇਜ਼ਾਬ


Baljeet Kaur

Content Editor

Related News