ਸ੍ਰੀ ਮੁਕਤਸਰ ਸਾਹਿਬ ''ਚ ਨਹੀਂ ਦਿਸਿਆ ਬੰਦ ਦਾ ਅਸਰ, ਆਮ ਵਾਂਗ ਖੁੱਲ੍ਹੇ ਬਾਜ਼ਾਰ
Saturday, Sep 07, 2019 - 01:46 PM (IST)

ਸ੍ਰੀ ਮੁਕਤਸਰ ਸਾਹਿਬ (ਤਨੇਜਾ) : ਇਕ ਨਿੱਜੀ ਟੀ.ਵੀ. ਚੈਨਲ 'ਤੇ ਪ੍ਰਸਾਰਿਤ ਕੀਤੇ ਜਾ ਰਹੇ ਸੀਰੀਅਲ 'ਰਾਮ ਸਿਆ ਕੇ ਲਵ ਕੁਸ਼' 'ਚ ਭਗਵਾਨ ਵਾਲਮੀਕਿ ਜੀ ਦਾ ਇਤਿਹਾਸ ਗਲਤ ਦਿਖਾਉਣ 'ਤੇ ਰੋਸ ਵਜੋਂ ਵਾਲਮੀਕਿ ਭਾਈਚਾਰੇ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅਸਰ ਸ੍ਰੀ ਮੁਕਤਸਰ ਸਾਹਿਬ 'ਚ ਨਹੀਂ ਦਿਖਾਈ ਦਿੱਤਾ। ਇੱਥੇ ਰੋਜ਼ਾਨਾਂ ਦੀ ਤਰ੍ਹਾਂ ਬਾਜ਼ਾਰ ਖੁੱਲ੍ਹੇ ਹੋਏ ਹਨ। ਭਾਈਚਾਰੇ ਦੇ ਲੋਕ ਇਸ ਸੀਰੀਅਲ ਨੂੰ ਬੰਦ ਕਰਨ ਦੇ ਨਾਲ-ਨਾਲ ਚੈਨਲ 'ਤੇ ਮਾਮਲਾ ਦਰਜ ਕਰਨ ਦੀ ਮੰਗ ਕਰ ਰਹੇ ਹਨ, ਕਿਉਂਕਿ ਇਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।