ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪਰੇਸ਼ਾਨ ਵਿਅਕਤੀ ਨੇ ਦੁਨੀਆ ਨੂੰ ਕਿਹਾ ਅਲਵਿਦਾ

Monday, Dec 21, 2020 - 10:16 AM (IST)

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪਰੇਸ਼ਾਨ ਵਿਅਕਤੀ ਨੇ ਦੁਨੀਆ ਨੂੰ ਕਿਹਾ ਅਲਵਿਦਾ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ): ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਇਕ ਵਿਅਕਤੀ ਵਲੋਂ ਆਪਣੇ ਹੀ ਘਰ ਅੰਦਰ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ, ਜਿਸ ਤੋਂ ਬਾਅਦ ਥਾਣਾ ਸਿਟੀ ਪੁਲਸ ਨੇ ਮਾਮਲਾ ਦਰਜ ਕਰਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਦੇ ਐੱਸ.ਐੱਚ.ਓ. ਮੋਹਨ ਲਾਲ ਨੇ ਦੱਸਿਆ ਕਿ ਨਾਕਾ ਨੰਬਰ 2 ਵਾਸੀ ਮਨਜਿੰਦਰ ਸਿੰਘ, ਜੋ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਡਿਊਟੀ ਕਰਦਾ ਸੀ, ਨੇ ਪਿਛਲੇ ਦਿਨ ਘਰ ’ਚ ਫਾਹਾ ਲਾ ਕੇ ਖ਼ੁਦਕੁਸ਼ੀ ਕੀਤੀ ਹੈ। 

ਇਹ ਵੀ ਪੜ੍ਹੋ : ਇਸ਼ਕ ’ਚ ਅੰਨ੍ਹੀ ਹੋਈ ਦੋ ਬੱਚਿਆਂ ਦੀ ਮਾਂ, 7 ਮਹੀਨੇ ਪਹਿਲਾਂ ਵਿਆਹੇ ਆਸ਼ਕ ਸਮੇਤ ਚੁੱਕਿਆ ਖ਼ੌਫ਼ਨਾਕ ਕਦਮ

ਉਨ੍ਹਾਂ ਦੱਸਿਆ ਕਿ ਮਨਜਿੰਦਰ ਸਿੰਘ ਦੇ ਛੋਟੇ ਭਰਾ ਮਨਪ੍ਰੀਤ ਮੋਨੂ ਨੇ ਆਪਣੀ ਭਾਬੀ ’ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ ਉਸਦੇ ਭਰਾ ਦਾ ਕਤਲ ਕੀਤਾ ਹੈ। ਮੋਨੂੰ ਨੇ ਦੱਸਿਆ ਹੈ ਕਿ ਉਸਦੇ ਭਰਾ ਨੇ ਨਾਕਾ ਨੰਬਰ 2 ’ਤੇ ਇਕ ਕਿਰਾਏ ਦਾ ਮਕਾਨ ਲਿਆ ਸੀ, ਜਿਸ ਮਕਾਨ ’ਚ ਉਹ ਰਹਿ ਰਿਹਾ ਸੀ। ਉਸਦੇ ਬਿਲਕੁਲ ਸਾਹਮਣੇ ਸਤਨਾਮ ਸਿੰਘ ਵੀ ਕਿਰਾਏ ’ਤੇ ਰਹਿੰਦਾ ਸੀ, ਜਿਸਦੇ ਉਸਦੀ ਪਤਨੀ ਨਾਲ ਸਬੰਧ ਬਣ ਗਏ। ਜਦੋਂ ਇਸ ਬਾਰੇ ਮਨਜਿੰਦਰ ਸਿੰਘ ਨੂੰ ਪਤਾ ਚੱਲਿਆ ਤਾਂ ਉਸ ਅਕਸਰ ਆਪਣੀ ਪਤਨੀ ਨੂੰ ਇਸ ਬਾਰੇ ’ਚ ਰੋਕਦਾ ਰਹਿੰਦਾ ਪਰ ਉਸਦੀ ਪਤਨੀ ਕਹਿਣੇ ਤੋਂ ਬਾਹਰ ਸੀ, ਜਿਸ ਕਰਕੇ ਪ੍ਰੇਸ਼ਾਨੀ ’ਚ ਮਨਜਿੰਦਰ ਸਿੰਘ ਨੇ ਆਪਣੇ ਘਰ ਅੰਦਰ ਹੀ ਫ਼ਾਹਾ ਲੈ ਲਿਆ, ਜਿਸਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿ੍ਰਤਕ ਦਾ ਇਕ ਕਰੀਬ 3-4 ਸਾਲ ਦਾ ਮੁੰਡਾ ਸੀ। ਥਾਣਾ ਸਿਟੀ ਦੇ ਐੱਸ. ਐੱਚ.ਓ. ਮੋਹਨ ਲਾਲ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮਿ੍ਰਤਕ ਦੇ ਭਰਾ ਮਨਪ੍ਰੀਤ ਮੋਨੂੰ ਦੇ ਬਿਆਨਾਂ ਦੇ ਆਧਾਰ ’ਤੇ ਮਿ੍ਰਤਕ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ ’ਚ ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਦੇ ਨਾਂ ਖੂਨ ਨਾਲ ਲਿਖਿਆ ਪੱਤਰ

ਨੋਟ — ਇਸ ਖ਼ਬਰ ਸਬੰਧੀ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੇ ਰਾਏ 


author

Baljeet Kaur

Content Editor

Related News