ਪੁਲਸ ਹਿਰਾਸਤ ਤੋਂ ਜ਼ਮਾਨਤ ''ਤੇ ਆਈ ਔਰਤ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ

Monday, Jul 29, 2019 - 03:48 PM (IST)

ਪੁਲਸ ਹਿਰਾਸਤ ਤੋਂ ਜ਼ਮਾਨਤ ''ਤੇ ਆਈ ਔਰਤ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ

ਸ੍ਰੀ ਮੁਕਤਸਰ ਸਾਹਿਬ (ਸੰਧਿਆ) - ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੁਰੂਸਰ ਯੋਧਾ ਵਿਖੇ ਚੋਰਾਂ ਵਲੋਂ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਸਾਰਾ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਔਰਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਕਿਸੇ ਮਾਮਲੇ ਦੇ ਸਬੰਧ 'ਚ ਪੁਲਸ ਹਿਰਾਸਤ 'ਚ ਸੀ ਅਤੇ ਇਸ ਦੌਰਾਨ ਉਸ ਦਾ ਪਤੀ ਵੀ ਘਰ 'ਚ ਮੌਜੂਦ ਨਹੀਂ ਸੀ। ਪੁਲਸ ਹਿਰਾਸਤ ਤੋਂ ਜ਼ਮਾਨਤ 'ਤੇ ਬਾਹਰ ਆਉਣ 'ਤੇ ਜਦੋਂ ਉਹ ਆਪਣੇ ਘਰ ਆਈ ਤਾਂ ਘਰ ਦੇ ਹਾਲਾਤ ਦੇਖ ਉਸ ਦੇ ਹੋਸ਼ ਉੱਡ ਗਏ। ਉਸ ਨੇ ਦੱਸਿਆ ਕਿ ਚੋਰਾਂ ਨੇ ਉਸ ਦੇ ਘਰੋਂ ਸੋਨੇ ਦੀਆਂ ਮੁੰਦਰੀਆਂ, ਇਕ ਜੋੜੀ ਟਾਪਸ, ਪੰਜੇਬਾਂ ਦੀ ਜੋੜੀ, ਇਕ ਏ.ਸੀ., 3 ਐੱਲ.ਸੀ.ਡੀਜ਼, ਪਾਣੀ ਵਾਲਾ ਆਰ.ਓ., ਬੈੱਡ ਦਾ ਗੱਦਾ, ਕੰਬਲ, ਚਾਰ ਸਿਲੰਡਰ, 40 ਹਜ਼ਾਰ ਰੁਪਏ ਅਤੇ ਲੇਡੀਜ਼ ਸੂਟ ਆਦਿ ਤੋਂ ਇਲਾਵਾ ਹੋਰ ਬਹੁਤ ਸਾਰਾ ਸਾਮਾਨ ਚੋਰੀ ਕਰਕੇ ਲੈ ਗਏ। 

PunjabKesari

ਉਨ੍ਹਾਂ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਹੀ ਕੁਝ ਵਿਅਕਤੀਆਂ ਅਤੇ ਨਾਲ ਦੇ ਪਿੰਡ ਦੇ ਲੋਕਾਂ 'ਤੇ ਸ਼ੱਕ ਹੈ ਕਿ ਉਨ੍ਹਾਂ ਨੇ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਕਬਰਵਾਲਾ ਪੁਲਸ ਚੌਕੀ ਦੇ ਇੰਚਾਰਜ ਦਰਬਾਰਾ ਸਿੰਘ ਨੇ ਕਿਹਾ ਕਿ ਸਾਡੇ ਕੋਲ ਦਰਖਾਸਤ ਆ ਚੁੱਕੀ ਹੈ, ਜਿਸ ਦੇ ਆਧਾਰ 'ਤੇ ਤਫਤੀਸ਼ ਕਰਕੇ ਉਚਿਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।


author

rajwinder kaur

Content Editor

Related News