ਸ਼ਰਾਰਤੀ ਨੌਜਵਾਨਾਂ ਨੇ ਸਕੂਲ ਵਿਦਿਆਰਥਣ ਨੂੰ ਦਿੱਤੀਆਂ ਮਾਰਨ ਦੀਆਂ ਧਮਕਿਆਂ
Wednesday, May 08, 2019 - 04:40 PM (IST)

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਅਜੌਕੀ ਸਰਕਾਰ ਵਲੋਂ ਕੁੜੀਆਂ ਦੀ ਸੁਰੱਖਿਆ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਹਿੰਦੂਸਤਾਨ ਦੀਆਂ ਕੁੜੀਆਂ ਸੁਰੱਖਿਅਤ ਹਨ ਪਰ ਅਜਿਹਾ ਕੁਝ ਵੀ ਨਹੀਂ ਹੈ। ਅਜਿਹਾ ਹੀ ਇਕ ਮਾਮਲੇ ਸ੍ਰੀ ਮੁਕਤਸਰ ਸਾਹਿਬ ਦਾ ਸਾਹਮਣੇ ਆਇਆ ਹੈ, ਜਿੱਥੇ ਇਕ ਸਕੂਲ ਦੀ ਵਿਦਿਆਰਥਣ ਨੂੰ ਜਾਨ ਤੋਂ ਮਾਰਨ ਦੀਆਂ ਧਮਕਿਆਂ ਦੇਣ ਦੇ ਨਾਲ-ਨਾਲ ਉਸ ਨਾਲ ਜਬਰ-ਜ਼ਨਾਹ ਵੀ ਕੀਤਾ ਗਿਆ ਸੀ।
ਪੀੜਤ ਲੜਕੀ ਦੀ ਮਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ ਜੂਨ ਦੇ ਮਹੀਨੇ ਮੇਰੀ ਕੁੜੀ ਨਾਲ ਮੁਕਤ ਦੇ ਗੋਨੀਆਣਾ ਰੋਡ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਮੇਰੀ ਕੁੜੀ ਨਾਲ ਜਬਰ-ਜ਼ਨਾਹ ਕੀਤਾ ਸੀ। ਸ਼ਿਕਾਇਤ ਕਰਨ 'ਤੇ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ ਸੀ, ਜੋ ਅੱਜ ਵੀ ਜੇਲ 'ਚ ਬੰਦ ਹੈ। ਉਸ ਨੇ ਦੱਸਿਆ ਕਿ ਉਸ ਸਮੇਂ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ 'ਚ ਪੜ੍ਹਦੀ ਸੀ, ਜਿਸ ਮਗਰੋਂ ਅਸੀਂ ਉਸ ਦਾ ਖਾਲਾਸਾ ਸੀਨੀਅਰ ਸੈਕੰਡਰੀ ਸਕੂਲ ਦਾਖਲਾ ਕਰਵਾ ਦਿੱਤਾ। ਬੀਤੇ ਦਿਨ ਜਦੋਂ ਉਨ੍ਹਾਂ ਦੀ ਕੁੜੀ ਕੰੰਟੀਨ 'ਚ ਖਾਣਾ ਖਾਣ ਗਈ ਤਾਂ ਉਸ ਨੌਜਵਾਨ ਦੇ ਭਰਾਵਾਂ ਨੇ ਉਸ ਨੂੰ ਧਮਕਾਉਂਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਘਰ ਚਲੇ ਨਹੀਂ ਤਾਂ ਉਹ ਉਸ ਨੂੰ ਮਾਰ ਦੇਣਗੇ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦੇਣ 'ਤੇ ਪੁਲਸ ਨੇ ਪੀੜਤ ਕੁੜੀ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।