ਸ੍ਰੀ ਮੁਕਤਸਰ ਸਾਹਿਬ ਤੋਂ ਮਾਘੀ ਮੌਕੇ ਦੇਖੋ ਸਿੱਧਾ ਪ੍ਰਸਾਰਣ (ਵੀਡੀਓ)
Tuesday, Jan 14, 2020 - 06:44 PM (IST)
ਸ੍ਰੀ ਮੁਕਤਸਰ ਸਾਹਿਬ— 40 ਮੁਕਤਿਆਂ ਦੀ ਯਾਦ 'ਚ ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਅੱਜ ਮਾਘੀ ਦਾ ਮੇਲਾ ਮਨਾਇਆ ਜਾ ਰਿਹਾ ਹੈ। ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਦੇ ਦਰਸ਼ਨ ਕਰਨ ਲਈ ਪਹੁੰਚ ਰਹੀਆਂ ਹਨ। ਇਸ ਮੌਕੇ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਕੀਤਾ ਜਾ ਰਿਹਾ ਹੈ, ਜੋ ਤੁਸੀਂ 'ਜਗ ਬਾਣੀ' ਅਤੇ ਦਰਸ਼ਨ ਟੀ. ਵੀ. ਦੇ ਫੇਸਬੁੱਕ ਪੇਜ਼ 'ਤੇ ਲਾਈਵ ਦੇਖ ਸਕਦੇ ਹੋ।
ਦੱਸ ਦੇਈਏ ਕਿ 40 ਮੁਕਤਿਆਂ ਦੀ ਯਾਦ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸਕ ਜੋੜ ਮੇਲੇ ਦੇ ਧਾਰਮਿਕ ਸਮਾਗਮ ਬੀਤੇ ਦਿਨ ਤੋਂ ਆਰੰਭ ਹੋ ਚੁੱਕੇ ਹਨ। ਦੱਸਣਯੋਗ ਹੈ ਕਿ ਇਸ ਪਵਿੱਤਰ ਸਥਾਨ 'ਤੇ 15 ਜਨਵਰੀ ਨੂੰ ਨਗਰ ਕੀਰਤਨ ਵੀ ਸਜਾਇਆ ਜਾ ਰਿਹਾ ਹੈ।
ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਹਾਜ਼ਰੀ ਭਰਨ ਆ ਰਹੀਆਂ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮੌਸਮ ਦੇ ਬਦਲੇ ਮਿਜਾਜ਼ ਅਤੇ ਕੜਾਕੇ ਦੀ ਪੈ ਰਹੀ ਠੰਡ ਦੇ ਬਾਵਜੂਦ ਅਮ੍ਰਿਤ ਵੇਲੇ ਤੋਂ ਹੀ ਲੋਕ ਵੱਡੀ ਗਿਣਤੀ 'ਚ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰ ਰਹੇ ਹਨ।